ਨਵ-ਨਿਯੁਕਤ ਰੁਪਿੰਦਰਜੀਤ ਬੈਂਸ ਨੇ ਨੌਕਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

By : KOMALJEET

Published : Apr 25, 2023, 1:57 pm IST
Updated : Apr 25, 2023, 2:22 pm IST
SHARE ARTICLE
Punjab news
Punjab news

ਪੰਜਾਬੀ ਨੌਜਵਾਨ ਵਿਦੇਸ਼ ਜਾਣ ਦਾ ਰਾਹ ਤਿਆਗਣ ਲੱਗੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ।

ਰੁਪਿੰਦਰਜੀਤ ਬੈਂਸਰੁਪਿੰਦਰਜੀਤ ਬੈਂਸ

ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ ਪਿੰਡ ਭੈਣੀ, ਜ਼ਿਲ੍ਹਾ ਰੂਪਨਗਰ ਦੀ ਜੰਮਪਲ ਅਤੇ ਪਿੰਡ ਨੈਣ ਕਲਾਂ, ਪਟਿਆਲਾ ਵਿਖੇ ਵਿਆਹੀ ਰੁਪਿੰਦਰਜੀਤ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ। ਉਸ ਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਮੁੰਡੇ-ਕੁੜੀਆਂ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ 'ਚ ਰਹਿ ਕੇ ਹੀ ਆਪਣਾ ਜੀਵਨ ਗੁਜ਼ਾਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ 'ਚ ਆਪਣਾ ਯੋਗਦਾਨ ਪਾਉਣਗੇ।

ਇਹ ਵੀ ਪੜ੍ਹੋ: ਮੋਰਿੰਡਾ ਬੇਅਦਬੀ ਮਾਮਲਾ : ਸਿੱਖ ਜਥੇਬੰਦੀਆਂ ਦਾ ਧਰਨਾ ਜਾਰੀ 

ਰੁਪਿੰਦਰਜੀਤ ਬੈਂਸ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਸਨੇ ਕਿਹਾ ਕਿ ਮੇਰੇ ਪਿਤਾ ਜੀ ਸੇਵਾਮੁਕਤ ਮੁੱਖ ਅਧਿਆਪਕ ਹਨ ਅਤੇ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮੈਂ ਪੜ੍ਹ ਲਿਖ ਕੇ ਆਪਣੇ ਪੈਰਾਂ 'ਤੇ ਖੜ੍ਹੇ ਹੋਵਾਂ। ਉਸ ਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਨੇ ਮੈਨੂੰ ਸਰਕਾਰੀ ਨੌਕਰੀ ਦੇ ਕੇ ਤਾਕਤ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਮੈਂ ਇਸ ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਦੀ ਹਾਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement