ਤਹਿਸੀਲਦਾਰ ਦਫਤਰ ਦਾ ਬਿੱਲ ਕਲਰਕ 4500 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
Published : Apr 25, 2023, 6:59 pm IST
Updated : Apr 25, 2023, 6:59 pm IST
SHARE ARTICLE
VIGILANCE BUREAU NABS TEHSIL CLERK FOR TAKING BRIBE RS 4,500
VIGILANCE BUREAU NABS TEHSIL CLERK FOR TAKING BRIBE RS 4,500

ਹਰਜੀਤ ਸਿੰਘ ਨੇ ਮੈਰਿਜ ਸਰਟੀਫਿਕੇਟ ਬਣਾਉਣ ਬਦਲੇ ਨੌਜਵਾਨ ਤੋਂ ਮੰਗੀ ਸੀ ਰਿਸ਼ਵਤ

 

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਤਹਿਸੀਲਦਾਰ ਦਫਤਰ ਤਲਵੰਡੀ ਸਾਬੋ ਦੇ ਬਿੱਲ ਕਲਰਕ ਹਰਜੀਤ ਸਿੰਘ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਸੇਵਕ ਸਿੰਘ ਵਾਸੀ ਜਗਾ ਰਾਮ ਤੀਰਥ, ਤਹਿਸੀਲ ਤਲਵੰਡੀ ਸਾਬੋ, ਜਿਲਾ ਬਠਿੰਡਾ ਵੱਲੋਂ ਕੀਤੀ ਗਈ ਸਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਦੀ ਪਤਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਭਰਤੀ 

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਸੇਵਕ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਹਰਜੀਤ ਸਿੰਘ ਨੇ ਉਸਦੇ ਵਿਆਹ ਦਾ ਸਰਟੀਫਿਕੇਟ ਬਣਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰੰਤੂ ਉਸ ਵੱਲੋਂ ਮਿੰਨਤ ਤਰਲਾ ਕਰਨ ਤੇ ਉਹ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ  ਗਿਆ ਅਤੇ 1500 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ: ਲਾਡੋਵਾਲ ਪੁਲ ਤੋਂ 40 ਫੁੱਟ ਹੇਠਾਂ ਡਿੱਗੀ XUV, ਵਿਆਹ ਤੋਂ 2 ਦਿਨ ਪਹਿਲਾਂ ਮੁੰਡੇ ਅਤੇ ਕੁੜੀ ਨਾਲ ਵਾਪਰਿਆ ਹਾਦਸਾ

 ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ  ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨੇ ਜਾਲ ਵਿਛਾਇਆ ਤੇ ਉਕਤ ਮੁਲਜਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement