Surjit Singh Minhas Death News: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦਾ ਦੇਹਾਂਤ 
Published : Apr 25, 2024, 2:04 pm IST
Updated : Apr 25, 2024, 4:48 pm IST
SHARE ARTICLE
Surjit Singh Minhas
Surjit Singh Minhas

1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ

Surjit Singh Minhas Death News: ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਰਜੀਤ ਸਿੰਘ 2 ਜੂਨ 1986 ਤੋਂ 15 ਮਾਰਚ 1992 ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। 1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ।  ਉਹਨਾਂ ਦਾ ਸਸਕਾਰ ਅੱਜ ਕੀਤਾ ਜਾਵੇਗਾ। 

 ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ ਰਾਜ ਮੰਤਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ ਸ. ਮਿਨਹਾਸ 02 ਜੂਨ, 1986 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਹ ਵੱਖ-ਵੱਖ ਰਾਜਨੀਤਿਕ ਅੰਦੋਲਨਾਂ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਵਿੱਦਿਅਕ ਕਾਨਫਰੰਸਾਂ ਵਿੱਚ ਹਿੱਸਾ ਲਿਆ।

ਸ. ਸੰਧਵਾਂ ਨੇ ਕਿਹਾ ਕਿ ਸ. ਮਿਨਹਾਸ ਵੱਲੋਂ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਕਰਕੇ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement