Punjab Vigilance Bureau: ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published : Apr 25, 2024, 8:31 pm IST
Updated : Apr 25, 2024, 8:31 pm IST
SHARE ARTICLE
Vigilance Bureau Arrests Patwari Accepting Rs 10,000 Bribe For Mutation Of Land
Vigilance Bureau Arrests Patwari Accepting Rs 10,000 Bribe For Mutation Of Land

ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਗੁਮਾਨਪੁਰਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 (For more Punjabi news apart from 'Vigilance Bureau Arrests Patwari Accepting Rs 10,000 Bribe For Mutation Of Land, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement