CM ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ 'ਤੇ ਹੋਏ ਦੁਰਵਿਵਹਾਰ ਦੀ ਕੀਤੀ ਨਿੰਦਾ
Published : Apr 25, 2025, 12:28 pm IST
Updated : Apr 25, 2025, 12:34 pm IST
SHARE ARTICLE
CM Mann condemns the misbehavior meted out to Giani Raghbir Singh
CM Mann condemns the misbehavior meted out to Giani Raghbir Singh

''ਏਅਰ ਇੰਡੀਆ ਤੇ ਉਸ ਦੇ ਕਰਮਚਾਰੀਆਂ ਵੱਲੋਂ ਕੀਤਾ ਗਿਆ ਵਿਵਹਾਰ ਨਿੰਦਣਯੋਗ''

 

ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ 'ਤੇ ਹੋਏ ਦੁਰਵਿਵਹਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਸਾਡੀ ਸਤਿਕਾਰਤ ਸਖ਼ਸ਼ੀਅਤ ਹਨ। ਏਅਰ ਇੰਡੀਆ ਤੇ ਉਸ ਦੇ ਕਰਮਚਾਰੀਆਂ ਵੱਲੋਂ ਕੀਤਾ ਗਿਆ ਵਿਵਹਾਰ ਨਿੰਦਣਯੋਗ ਹੈ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਹੈ। 

 ਉਨ੍ਹਾਂ ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਲਿਖਿਆ ਕਿ ਸਿੱਖ ਕੌਮ ਦੇ ਸਰਵਉੱਚ ਪਵਿੱਤਰ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਸਤਿਕਾਰਯੋਗ ਗਿਆਨੀ ਰਘਬੀਰ ਸਿੰਘ ਜੀ ਨਾਲ ਏਅਰ ਇੰਡੀਆ ਤੇ ਉਸ ਦੇ ਕਰਮਚਾਰੀਆਂ ਵੱਲੋਂ ਨਿੰਦਣਯੋਗ ਵਿਵਹਾਰ ਕੀਤੇ ਜਾਣ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਹੈ।

ਸਿੰਘ ਸਾਹਿਬ ਸਾਡੀ ਸਤਿਕਾਰਤ ਸਖ਼ਸ਼ੀਅਤ ਹਨ, ਉਹਨਾਂ ਨਾਲ ਕੀਤੇ ਅਜਿਹੇ ਵਰਤਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਕੇਂਦਰ ਸਰਕਾਰ ਤੋਂ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਦੇ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨ ਦੀ ਮੰਗ ਕਰਦਾ ਹਾਂ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement