ਸ਼੍ਰੋਮਣੀ ਅਕਾਲੀ ਦਲ ਦੀ ਨਿਰਾਸ਼ਾ ਭਰੀ ਹਾਰ ਦੇ ਲਈ ਬਾਦਲ ਪਰਵਾਰ ਹੀ ਜ਼ਿੰਮੇਵਾਰ: ਬ੍ਰਹਮਪੁਰਾ
Published : May 25, 2019, 6:22 pm IST
Updated : May 25, 2019, 6:22 pm IST
SHARE ARTICLE
Ranjit Singh brahmpura
Ranjit Singh brahmpura

ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਨਿਰਾਸ਼ਾ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ...

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਨਿਰਾਸ਼ਾ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਦੇ ਲਈ ਸਿਰਫ਼ ਬਾਦਲ ਪਰਵਾਰ ਜ਼ਿੰਮੇਵਾਰ ਹੈ। ਇਥੇ ਪਾਰਟੀ ਮੁੱਖ ਦਫ਼ਤਰ ਵਿਚ ਜਾਰੀ ਪ੍ਰੈਸ ਕਾਂਨਫਰੰਸ ਬਿਆਨ ‘ਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਮੁੱਖ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਫਿਰੋਜ਼ਪੁਰ ਅਤੇ ਬਠਿੰਡਾ ਤੋਂ ਦੋਨਾਂ ਸੰਸਦੀ ਸੀਟਾਂ ਕੇਵਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਦੀ ਮਿਲੀਭੁਗਤ ਨਾਲ ਹੀ ਬਾਦਲ ਪਰਵਾਰ ਦੀਆਂ ਝੋਲੀ ਪਈਆਂ ਹਨ।

Harsimrat Kaur Badal and Sukhbir Singh BadalHarsimrat Kaur Badal and Sukhbir Singh Badal

ਸਪੱਸ਼ਟ ਹੁੰਦਾ ਹੈ ਕਿ ਦੋਨੋਂ ਪਰਵਾਰ ਨਿਜੀ ਸਵਾਰਥਾਂ ਦੇ ਲਈ ਲੋਕਾਂ ਨੂੰ ਮੁਰਖ ਬਣਾਉਂਦੇ ਆ ਰਹੇ ਹਨ ਜੋ ਬਹੁਤ ਹੀ ਗਲਤ ਗੱਲ ਹੈ। ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਦੋਨਾਂ ਦੇ ਲਈ ਸ਼ਰਮ ਵਾਲੀ ਗੱਲ ਇਹ ਹੈ ਕਿ ਪੂਰੀ ਪਾਰਟੀ ਨੂੰ  ਦੇਸ਼ ਭਰ ਵਿਚ ਬਹੁਤ ਨਿਰਾਸ਼ਾਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਬਾਦਲ ਪਰਵਾਰ ਸੋਗ ਕਰਨ ਦੀ ਬਜਾਏ ਭੰਗੜਾ, ਗਿੱਧਾ, ਕਿਕਲੀਆਂ ਪਾ ਰਿਹਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement