ਮੋਗਾ ਸੈਕਸ ਸਕੈਂਡਲ-3 ਦੀ ਸੀਬੀਆਈ ਤੋਂ ਜਾਂਚ ਕਰਾਉਣ ਕੈਪਟਨ : ਹਰਪਾਲ ਸਿੰਘ ਚੀਮਾ
Published : May 25, 2020, 5:59 am IST
Updated : May 25, 2020, 6:00 am IST
SHARE ARTICLE
File Photo
File Photo

ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਐਸ.ਐਸ.ਪੀ ਦਾ ਤਬਾਦਲਾ ਵੀ ਮੰਗਿਆ

ਚੰਡੀਗੜ੍ਹ, 24 ਮਈ (ਗੁਰਉਪਦੇਸ਼ ਭੁੱਲਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੋਗਾ ਸੈਕਸ ਸਕੈਂਡਲ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ, ਪਰ ਇਸ ਦੀ ਜਾਂਚ ਅਤੇ ਟਰਾਇਲ ਸਮਾਂਬੱਧ ਹੋਵੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਗਾ ਦੇ ਨਿਹਾਲ ਸਿੰਘ ਵਾਲਾ ਥਾਣਾ 'ਚ ਦਰਜ ਹੋਏ ਸੈਕਸ ਸਕੈਂਡਲ ਨੇ ਇਕ ਵਾਰ ਫਿਰ ਮੋਗਾ ਦੇ 2003 ਅਤੇ 2007 ਦੇ ਬਹੁਚਰਚਿਤ ਸੈਕਸ ਸਕੈਂਡਲਾਂ ਦੀ ਯਾਦ ਤਾਜ਼ਾ ਕਰ ਦਿਤੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ 2020 ਮੋਗਾ ਸੈਕਸ ਸਕੈਂਡਲ 'ਚ ਵੀ 2003 ਅਤੇ 2007 ਦੇ ਬਹੁਚਰਚਿਤ ਸੈਕਸ ਸਕੈਂਡਲਾਂ ਦੀ ਸ਼ੈਲੀ ਦੁਹਰਾਈ ਗਈ ਹੈ। ਪੁਲਿਸ ਅਫ਼ਸਰਾਂ-ਕਰਮਚਾਰੀਆਂ ਅਤੇ ਸਿਆਸਤਦਾਨਾਂ ਦੀ ਸਿੱਧੀ ਸ਼ਮੂਲੀਅਤ ਹੈ।
ਚੀਮਾ ਨੇ ਮੁੱਖ ਮੰਤਰੀ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਜਦ ਸੱਤਾਧਾਰੀ ਧਿਰ ਨਾਲ ਸਬੰਧਤ ਧੜੱਲੇਦਾਰ ਆਗੂ ਅਤੇ ਉਨ੍ਹਾਂ ਦੀ ਅਤਿ ਨਜ਼ਦੀਕੀਆਂ ਸਮੇਤ ਖ਼ੁਦ ਪੁਲਿਸ ਅਫ਼ਸਰ ਅਜਿਹੇ ਗੰਭੀਰ ਅਪਰਾਧਾਂ 'ਚ ਸ਼ਾਮਲ ਹੋਣ ਤਾਂ ਪੰਜਾਬ ਪੁਲਿਸ ਦੀ ਜਾਂਚ ਕੋਈ ਮਾਅਇਨੇ ਨਹੀਂ ਰਖਦੀ, ਇਸ ਲਈ ਇਹ ਕੇਸ ਤੁਰਤ ਸੀਬੀਆਈ ਦੇ ਹਵਾਲੇ ਕੀਤਾ ਜਾਵੇ।

ਚੀਮਾ ਨੇ ਮੋਗਾ ਦੇ ਮੌਜੂਦਾ ਐਸ.ਐਸ.ਪੀ. ਦੇ ਤੁਰਤ ਤਬਾਦਲੇ ਦੀ ਮੰਗ ਕਰਦੇ ਹੋਏ ਕਿਹਾ, ''ਮੋਗਾ 'ਚ ਸਰਕਾਰ ਦਾ ਐਸਐਸਪੀ ਨਹੀਂ ਹੈ, ਸਗੋਂ ਕਾਂਗਰਸ ਦਾ ਐਸ.ਐਸ.ਪੀ. ਹੈ। ਅਜਿਹੇ ਕਾਂਗਰਸੀ ਐਸਐਸਪੀ ਕੋਲੋਂ ਦੋਸ਼ੀ ਪੁਲਿਸ ਅਫ਼ਸਰਾਂ ਅਤੇ ਕਾਂਗਰਸੀ ਆਗੂਆਂ ਵਿਰੁਧ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਂਕਿ ਐਸਐਸਪੀ ਮੋਗਾ ਕਾਂਗਰਸੀ ਪਰਵਾਰ ਨਾਲ ਸਬੰਧਤ ਹਨ ਅਤੇ ਖਡੂਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਜਸਵੀਰ ਸਿੰਘ ਡਿੰਪਾ ਦੇ ਸਕੇ ਭਰਾ ਹਨ।'' ਚੀਮਾ ਨੇ ਕਿਹਾ ਕਿ ਇਸ ਤਾਜ਼ਾ ਸਕੈਂਡਲ 'ਚ ਜਿੰਨਾ 2 ਏਐਸਆਈਜ਼ ਨੂੰ ਬਰਖ਼ਾਸਤ ਕਰਨ ਸਮੇਤ ਕੁਲ ਪੰਜ ਲੋਕਾਂ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ, ਇਹ ਮਹਿਜ਼ ਮੋਹਰੇ ਹਨ, ਜਦਕਿ ਇਸ ਪੂਰੇ ਧੰਦੇ ਦੀ ਸਰਪ੍ਰਸਤੀ ਕਰਨ ਵਾਲੀਆਂ ਵੱਡੀਆਂ ਮੱਛੀਆਂ ਅਜੇ ਵੀ ਕਾਨੂੰਨ ਦੀ ਪਹੁੰਚ ਤੋਂ ਬਾਹਰ ਹਨ।

ਜਿਸ ਦੀ ਪੁਸ਼ਟੀ ਮੋਗਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਵਲੋਂ ਇਕ ਮਹਿਲਾ ਦਾ ਸਰੀਰਕ ਸ਼ੋਸ਼ਣ ਅਤੇ ਬਲੈਕਮੇਲਿੰਗ ਕਰਨ ਦੇ ਗੰਭੀਰ ਮਾਮਲੇ 'ਤੇ ਮੋਗਾ ਪੁਲਿਸ ਵਲੋਂ ਕੇਸ ਨੂੰ ਰਫ਼ਾ-ਦਫ਼ਾ ਕਰਨ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰ ਕੇ ਗੋਂਗਲੂਆਂ ਤੋਂ ਮਿੱਟੀ ਝਾੜ ਦਿਤੀ, ਜਦਕਿ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਜਿਹੇ ਗੰਭੀਰ ਕੇਸਾਂ 'ਚ ਪਹਿਲਾਂ ਐਫ.ਆਈ.ਆਰ ਦਰਜ ਕੀਤੀ ਜਾਂਦੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2020 ਦੇ ਇਸ ਸੈਕਸ ਸਕੈਂਡਲ ਵਾਂਗ ਹੀ 2003 ਅਤੇ 2007 ਵੀ ਮੋਗਾ ਸੈਕਸ ਸਕੈਂਡਲਾਂ 'ਚ ਵੀ ਤਤਕਾਲੀ ਸੱਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਦੀ ਸਿੱਧੀ ਭਾਗੀਦਾਰੀ ਰਹੀ ਹੈ। ਚੀਮਾ ਨੇ ਕਿਹਾ ਕਿ ਇਨ੍ਹਾਂ ਹਰਕਤਾਂ ਨੇ ਸਾਫ਼ ਕਰ ਦਿਤਾ ਹੈ ਕਿ ਇਸ ਹਮਾਮ 'ਚ ਅਕਾਲੀ ਅਤੇ ਕਾਂਗਰਸੀ ਦੋਵੇਂ ਨੰਗੇ ਹਨ ਅਤੇ ਪੰਜਾਬ ਦੇ ਲੋਕ ਇਨ੍ਹਾਂ ਬਾਰੇ ਚੰਗੀ ਤਰ੍ਹਾਂ ਵਾਕਫ਼ ਹੋ ਚੁਕੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement