'ਕੋਈ ਵੀ ਪ੍ਰਵਾਸੀ ਕਿਰਤੀ ਦੂਜੇ ਸੂਬੇ ਨੂੰ ਪੈਦਲ ਜਾਣ ਜਾਂ ਭੁੱਖਾ ਰਹਿਣ ਲਈ ਮਜਬੂਰ ਨਾ ਹੋਵੇ'
Published : May 25, 2020, 5:28 am IST
Updated : May 25, 2020, 5:28 am IST
SHARE ARTICLE
File Photo
File Photo

ਕੈਪਟਨ ਅਮਰਿੰਦਰ ਸਿੰਘ ਵਲੋਂ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਨੂੰ ਯਕੀਨੀ ਬਣਾਉਣ ਦੇ ਹੁਕਮ

ਚੰਡੀਗੜ੍ਹ, 24 ਮਈ (ਸਪੋਕਸਮੈਨ ਸਮਾਚਾਰ ਸੇਵਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਪਰਵਾਸੀ ਕਿਰਤੀ ਘਰ ਵਾਪਸੀ ਮੁਲਕ ਦੇ ਕਿਸੇ ਹੋਰ ਸੂਬੇ ਨੂੰ ਪੈਦਲ ਚਲ ਕੇ ਜਾਣ ਜਾਂ ਪੰਜਾਬ ਵਿਚ ਹੁੰਦਿਆਂ ਭੁੱਖੇ ਪੇਟ ਰਹਿਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਪਰਵਾਸੀ ਮਜ਼ਦੂਰਾਂ ਦੀ ਪਿੱਤਰੀ ਸੂਬਿਆਂ ਵਿਚ ਸੁਰੱਖਿਅਤ ਪਹੁੰਚ ਯਕੀਨੀ ਬਣਾਉਣਾ ਉਨ੍ਹਾਂ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ।  

ਮੁੱਖ ਮੰਤਰੀ ਨੇ ਦਸਿਆ ਕਿ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿਤੇ ਕਿ ਜੇ ਕਿਸੇ ਵੀ ਪਰਵਾਸੀ ਦੇ ਸੜਕ 'ਤੇ ਤੁਰੇ ਜਾਂਦੇ ਦਾ ਪਤਾ ਲੱਗੇ ਤਾਂ ਉਸ ਨੂੰ ਨੇੜੇ ਦੀ ਥਾਂ 'ਤੇ ਛੱਡਣਾ ਚਾਹੀਦਾ ਹੈ ਜਿਥੇ ਉਹ ਅਪਣੇ ਪਿੱਤਰੀ ਸੂਬੇ ਲਈ ਰੇਲ ਗੱਡੀ ਜਾਂ ਬੱਸ ਲੈ ਸਕੇ, ਭਾਵੇਂ 300ਵੀਂ ਵਿਸ਼ੇਸ਼ ਸ਼੍ਰਮਿਕ ਰੇਲ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਵਲ ਰਵਾਨਾ ਹੋ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਨੂੰ ਪੰਜਾਬ ਛੱਡਣ ਤਕ ਭੋਜਨ ਅਤੇ ਪਾਣੀ ਮੁਹਈਆ ਕਰਵਾਉਣਾ ਚਾਹੀਦਾ ਹੈ।

ਪਰਵਾਸੀਆਂ ਨੂੰ ਮੁੱਖ ਮੰਤਰੀ ਨੇ ਭਰੋਸਾ ਦਿਤਾ ਕਿ ਸੂਬਾ ਸਰਕਾਰ ਜੱਦੀ ਸੂਬੇ ਵਿਚ ਵਾਪਸੀ ਦੇ ਚਾਹਵਾਨ ਹਰ ਪਰਵਾਸੀ ਦੀ ਸਹਾਇਤਾ ਕਰੇਗੀ ਅਤੇ ਉਨ੍ਹਾਂ ਦੇ ਮੁਫ਼ਤ ਸਫ਼ਰ ਅਤੇ ਭੋਜਨ ਦਾ ਵੀ ਬੰਦੋਬਸਤ ਕਰੇਗੀ। 'ਸੰਕਟ ਵਿਚ ਹਰ ਵਿਅਕਤੀ ਦਾ ਧਿਆਨ ਰੱਖਣ' ਪ੍ਰਤੀ ਸੂਬੇ ਦੀ ਵਚਨਬਧਤਾ ਨੂੰ ਦਰਸਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਰਵਾਸੀਆਂ ਨੂੰ ਸਾਡੇ ਸਹਿਯੋਗੀ ਭਾਰਤੀ ਦੱਸਿਆ ਜੋ ਸੂਬੇ ਅਤੇ ਇੱਥੋਂ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਂਦੇ ਹਨ। ਪਰਵਾਸੀਆਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ,''ਪੰਜਾਬ ਤੁਹਾਡੀ ਕਰਮ ਭੂਮੀ ਹੈ, ਭਾਵੇਂ ਇਹ ਤੁਹਾਡੀ ਜਨਮ ਭੂਮੀ ਨਾ ਵੀ ਹੋਵੇ।'' ਸੁਬਾ ਸਰਕਾਰ ਉਨ੍ਹਾਂ ਦੇ ਸਫ਼ਰ ਲਈ ਰੇਲਾਂ ਅਤੇ ਬਸਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕਰ ਰਹੀ ਹੈ।

File photoFile photo

ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਅੱਜ 300ਵੀਂ ਸ਼੍ਰਮਿਕ ਰੇਲ ਗੱਡੀ ਪਟਿਆਲਾ ਤੋਂ ਸ਼ਾਮ 5 ਵਜੇ ਉੱਤਰ ਪ੍ਰਦੇਸ਼ ਲਈ ਰਵਾਨਾ ਹੋ ਚੁਕੀ ਹੈ। ਉਨ੍ਹਾਂ ਕਿਹਾ ਕਿ ਐਤਵਾਰ ਤਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਖ-ਵੱਖ ਸੂਬਿਆਂ ਜਿਨ੍ਹਾਂ ਵਿਚ ਦੱਖਣੀ ਭਾਰਤੀ ਅਤੇ ਉੱਤਰ-ਪੂਰਬੀ ਸੂਬੇ ਵੀ ਸ਼ਾਮਲ ਹਨ, ਲਈ 311 ਸ਼੍ਰਮਿਕ ਰੇਲ ਗੱਡੀਆਂ ਰਾਹੀਂ 3.90 ਲੱਖ ਪਰਵਾਸੀ ਕਿਰਤੀਆਂ ਨੂੰ ਭੇਜਿਆ ਜਾ ਚੁੱਕਾ ਹੈ।

ਸੂਬਾ ਸਰਕਾਰ ਵਲੋਂ ਦੂਜੇ ਸੂਬਿਆਂ ਵਿਚ ਫਸੇ ਪੰਜਾਬੀਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਪੂਰਾ ਸਹਿਯੋਗ ਦਿਤਾ ਜਾ ਰਿਹਾ ਹੈ ਅਤੇ ਜਿੱਥੇ ਯਾਤਰਾ ਲਈ ਵਿੱਤੀ ਸਹਾਇਤਾ ਦੀ ਜ਼ਰੂਰਤ ਪੈਂਦੀ ਹੈ, ਉਥੇ ਮੁਹਈਆ ਕਰਵਾਈ ਜਾ ਰਹੀ ਹੈ।  ਕੋਵਿਡ-19 ਦੇ ਡਰ ਕਾਰਨ ਇਸ ਸਬੰਧੀ ਪੈਦਾ ਹੋ ਰਹੇ ਸਰੋਕਾਰਾਂ ਨੂੰ ਦਰਕਿਨਾਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਵਾਇਰਸ ਨੂੰ ਹੋਰ ਵਧਣ ਤੋਂ ਰੋਕਣ ਲਈ ਆਉਣ ਵਾਲੇ ਅਜਿਹੇ ਯਾਤਰੀਆਂ ਦੇ ਇਕਾਂਤਵਾਸ ਅਤੇ ਟੈਸਟਿੰਗ ਲਈ ਸਪੱਸ਼ਟ ਨਿਯਮ ਪਹਿਲਾਂ ਹੀ ਅਮਲ ਵਿਚ ਲਿਆਂਦੇ ਜਾ ਰਹੇ ਹਨ।
 

ਸੂਬੇ ਦੇ ਪੋਰਟਲ 'ਤੇ ਹੁਣ ਤਕ 10 ਲੱਖ ਤੋਂ ਵੱਧ ਵਿਅਕਤੀ ਨਾਂ ਦਰਜ ਕਰਵਾ ਚੁੱਕੇ ਹਨ
ਮੁੱਖ ਮੰਤਰੀ ਨੇ ਪ੍ਰਗਟਾਵਾ ਕੀਤਾ ਕਿ ਪੰਜਾਬ ਤੋਂ ਬਾਹਰ ਜਾਣ ਲਈ ਸੂਬੇ ਦੇ ਪੋਰਟਲ 'ਤੇ ਹੁਣ ਤਕ 10 ਲੱਖ ਤੋਂ ਵੱਧ ਵਿਅਕਤੀ ਨਾਂ ਦਰਜ ਕਰਵਾ ਚੁਕੇ ਹਨ। ਉਨ੍ਹਾਂ ਦਸਿਆ ਕਿ ਸੂਬਾ ਸਰਕਾਰ ਰਜਿਸਟ੍ਰਡ ਹੋ ਚੁਕੇ ਸਾਰੇ ਵਿਅਕਤੀਆਂ ਦੀ ਪ੍ਰਮਾਣਿਕਤਾ ਦੀ ਵਿਆਪਕ ਕਵਾਇਦ ਆਰੰਭੀ ਹੋਈ ਹੈ ਅਤੇ ਹਰ ਵਿਅਕਤੀ ਨੂੰ ਫ਼ੋਨ ਕਾਲ ਕਰ ਕੇ ਦੁਬਾਰਾ ਪਤਾ ਲਾਇਆ ਜਾ ਰਿਹਾ ਹੈ ਕਿ ਕੀ ਉਹ ਅਪਣੇ ਪਿੱਤਰੀ ਸੂਬੇ ਵਿੱਚ ਵਾਪਸੀ ਕਰਨ ਦੇ ਚਾਹਵਾਨ ਹਨ ਜਾਂ ਨਹੀਂ।

ਮੁੱਖ ਮੰਤਰੀ ਨੇ ਕਿਹਾ, ''ਇਹ ਇਸ ਤੱਥ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ ਕਿ ਪਿਛਲੇ 3-4 ਦਿਨਾਂ ਤੋਂ ਸੂਬੇ ਵਿੱਚ ਦੋ ਤਿਹਾਈ ਉਦਯੋਗਿਕ ਇਕਾਈਆਂ ਨੇ ਬੰਦਿਸ਼ਾਂ ਵਿੱਚ ਢਿੱਲ ਦੇਣ ਤੋਂ ਬਾਅਦ ਕੰਮ ਸ਼ੁਰੂ ਕਰ ਦਿੱਤਾ ਹੈ ਜਿਸ ਉਪਰੰਤ ਪੰਜਾਬ ਤੋਂ ਬਾਹਰ ਜਾਣ ਦੇ ਚਾਹਵਾਨ ਵਿਅਕਤੀਆਂ ਦੀ ਗਿਣਤੀ ਵਿੱਚ ਵੱਡੀ ਕਮੀ ਆਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਸਵਾਗਤੀ ਸੰਕੇਤ ਕਰਾਰ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement