ਵਿਅਕਤੀ ਨੂੰ ਟਰਾਲੇ ਨੇ ਕੁਚਲਿਆ, ਮੌਤ
Published : May 25, 2020, 5:31 am IST
Updated : May 25, 2020, 5:31 am IST
SHARE ARTICLE
File Photo
File Photo

ਐਤਵਾਰ ਸਵੇਰੇ ਨਰਵਾਣਾ ਰੋਡ ਪਾਤੜਾ ਵਿਖੇ ਮਾਲ ਦੇ ਭਰੇ ਟਰਾਲੇ ਵੱਲੋਂ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਕੁਚਲ ਦਿਤੇ ਜਾਣ ਕਾਰਨ

ਸਮਾਣਾ, 24 ਮਈ (ਪਪ): ਐਤਵਾਰ ਸਵੇਰੇ ਨਰਵਾਣਾ ਰੋਡ ਪਾਤੜਾ ਵਿਖੇ ਮਾਲ ਦੇ ਭਰੇ ਟਰਾਲੇ ਵੱਲੋਂ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਕੁਚਲ ਦਿਤੇ ਜਾਣ ਕਾਰਨ ਉਸ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ ਉਤੇ ਪੁੱਜੀ ਥਾਣਾ ਸਮਾਣਾ ਪੁਲਿਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿਤਾ ਗਿਆ। ਇਸ ਦੀ ਪੁਸ਼ਟੀ ਕਰਦਿਆਂ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਮਾਣਾ ਦੇ ਏ.ਐਸ.ਆਈ. ਰਣਜੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਪੁੱਤਰ ਗੁਰਦੀਪ ਸਿੰਘ ਵਾਸੀ ਕਾਹਨਗੜ੍ਹ ਘਰਾਚੋਂ ਵਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਪਿਤਾ ਜਗਰੂਪ ਸਿੰਘ (65) ਪੁੱਤਰ ਬਚਨ ਸਿੰਘ ਸਵੇਰੇ ਘਰੋਂ ਪੈਦਲ ਦਵਾਈ ਲੈਣ ਲਈ ਪਾਤੜਾ ਗਿਆ ਸੀ

ਤੇ ਦਵਾਈ ਲੈਣ ਤੋਂ ਬਾਅਦ ਜਦੋਂ ਉਹ ਵਾਪਸ ਘਰ ਆ ਰਿਹਾ ਸੀ ਪਰ ਨਰਵਾਣਾ ਰੋਡ ਉਤੇ ਥਾਣੇ ਦੇ ਨਜ਼ਦੀਕ ਪਹੁੰਚਣ ਉਤੇ ਮਾਲ ਦੇ ਭਰੇ ਆ ਰਹੇ ਟਰਾਲੇ ਨੇ ਉਸ ਦੇ ਪਿਤਾ ਨੂੰ ਅਪਣੀ ਚਪੇਟ ਵਿਚ ਲੈ ਲਿਆ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਚਲ ਦਿਤਾ ਜਿਸ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਟਰਾਲਾ ਚਾਲਕ ਟਰਾਲਾ ਛੱਡ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਟਰਾਲਾ ਅਪਣੇ ਕਬਜ਼ੇ ਵਿਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਰੱਖਵਾ ਦਿਤਾ ਹੈ। ਪੁਲਿਸ ਵਲੋਂ ਫ਼ਰਾਰ ਟਰਾਲਾ ਚਾਲਕ ਵਿਰੁਧ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿਤੀ ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਵਾਰਕ ਮੈਂਬਰਾਂ ਹਵਾਲੇ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement