ਬਠਿੰਡਾ 'ਚ ਯੂਪੀ ਦੇ ਨੌਜਵਾਨ ਨੇ ਸਲਫਾਸ ਦੀਆਂ ਖਾਧੀਆਂ ਗੋਲੀਆਂ, 6 ਪੰਨਿਆਂ ਦਾ ਲਿਖਿਆ ਸੁਸਾਈਡ ਨੋਟ

By : GAGANDEEP

Published : May 25, 2023, 6:35 pm IST
Updated : May 25, 2023, 6:35 pm IST
SHARE ARTICLE
photo
photo

ਜਾਂਚ 'ਚ ਜੁਟੀ ਪੁਲਿਸ

 

ਬਠਿੰਡਾ: ਬਠਿੰਡਾ 'ਚ ਨਰੂਆਣਾ ਰੋਡ 'ਤੇ ਛਪਾਰ ਨੇੜੇ ਇਕ ਨੌਜਵਾਨ ਨੇ ਸਲਫਾਸ ਦੀਆਂ 2 ਗੋਲੀਆਂ ਨਿਗਲ ਲਈਆਂ। ਜ਼ਹਿਰ ਖਾਣ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ। ਸੂਚਨਾ ਮਿਲਣ 'ਤੇ ਲੋਕ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਟੀਮ ਨੌਜਵਾਨ ਨੂੰ ਐਂਬੂਲੈਂਸ ਵਿਚ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲੈ ਗਈ, ਜਿਥੇ ਡਾਕਟਰਾਂ ਨੇ 4 ਘੰਟੇ ਦੇ ਇਲਾਜ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿਤਾ। ਮ੍ਰਿਤਕ ਨੇ ਸਲਫਾਸ ਖਾਣ ਤੋਂ ਪਹਿਲਾਂ 6 ਪੰਨਿਆਂ ਦਾ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਨੂੰ ਸਹਾਰਾ ਜਨਸੇਵਾ ਦੀ ਟੀਮ ਨੇ ਪੁਲਿਸ ਹਵਾਲੇ ਕਰ ਦਿਤਾ ਹੈ।

ਇਹ ਵੀ ਪੜ੍ਹੋ: ਬਾਘਾਪੁਰਾਣਾ 'ਚ ਵਾਪਰਿਆ ਵੱਡਾ ਹਾਦਸਾ, ਮੀਂਹ ਕਾਰਨ ਪਲਟੀ ਬੱਸ

ਜਾਣਕਾਰੀ ਮੁਤਾਬਕ ਸਹਾਰਾ ਹੈੱਡਕੁਆਰਟਰ ਦੇ ਨਰੂਆਣਾ ਰੋਡ 'ਤੇ ਇਕ ਨੌਜਵਾਨ ਵਲੋਂ ਜ਼ਹਿਰ ਖਾ ਲੈਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਣ 'ਤੇ ਲੋਕ ਸੇਵਾ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸ ਦੇ ਗਲੇ ਵਿਚ ਪਾਈਪ ਪਾ ਕੇ ਜ਼ਹਿਰ ਕੱਢਣ ਦੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਸਹਾਰਾ ਟੀਮ ਨੇ ਥਾਣਾ ਸਦਰ ਨੂੰ ਸੂਚਨਾ ਦਿਤੀ।

ਇਹ ਵੀ ਪੜ੍ਹੋ: ਜਗਰਾਉਂ-ਰਾਏਕੋਰਟ ਮਾਰਗ ‘ਤੇ ਪੈਂਦੇ ਪਿੰਡ ਅਖਾੜਾ ਵਿਖੇ ਬਣੇਗਾ ਨਵਾਂ ਤੇ 40 ਫੁੱਟ ਚੌੜਾ ਪੁੱਲ: ਹਰਭਜਨ ਸਿੰਘ ਈ.ਟੀ.ਓ.

4 ਘੰਟੇ ਦੇ ਇਲਾਜ ਤੋਂ ਬਾਅਦ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਨੇ ਸਲਫਾਸ ਖਾਣ ਤੋਂ ਪਹਿਲਾਂ 6 ਪੰਨਿਆਂ ਦਾ ਸੁਸਾਈਡ ਨੋਟ ਲਿਖਿਆ, ਜਿਸ ਨੂੰ ਸਹਾਰਾ ਟੀਮ ਨੇ ਪੁਲਿਸ ਹਵਾਲੇ ਕਰ ਦਿਤਾ ਹੈ। ਮ੍ਰਿਤਕ ਨੇ ਸੁਸਾਈਡ ਨੋਟ 'ਚ ਵੱਖ-ਵੱਖ ਨਿੱਜੀ ਕਾਰਨ ਦੱਸੇ। ਮ੍ਰਿਤਕ ਦੇ ਰਿਸ਼ਤੇਦਾਰ ਯੂਪੀ ਵਿਚ ਰਹਿੰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement