Lok Sabha Elections 2024: ਅਰਵਿੰਦ ਕੇਜਰੀਵਾਲ ਨੇ ਪਰਿਵਾਰ ਸਮੇਤ ਪਾਈ ਵੋਟ 
Published : May 25, 2024, 12:03 pm IST
Updated : May 25, 2024, 12:12 pm IST
SHARE ARTICLE
Arvind Kejriwal voted along with his family
Arvind Kejriwal voted along with his family

ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੇ ਪਿਤਾ, ਪਤਨੀ, ਬੱਚਿਆਂ ਅਤੇ ਮੈਂ ਵੋਟ ਪਾਈ ਹੈ

Lok Sabha Elections 2024:  ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੂਰੇ ਪਰਿਵਾਰ ਨਾਲ ਪੋਲਿੰਗ ਬੂਥ 'ਤੇ ਪਹੁੰਚੇ। ਕੇਜਰੀਵਾਲ ਨੇ ਛੇਵੇਂ ਪੜਾਅ ਵਿਚ ਵੋਟ ਪਾਈ ਹੈ। ਇਸ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੇ ਉਹਨਾਂ ਦੇ ਦੋਨੋਂ ਬੱਚੇ ਵੀ ਮੌਜੂਦ ਸਨ। ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਲਈ ਅੱਜ ਵੋਟਿੰਗ ਹੋ ਰਹੀ ਹੈ। ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ 'ਤੇ ਅੱਜ ਵੋਟਿੰਗ ਹੋ ਰਹੀ ਹੈ।

Arvind Kejriwal

Arvind Kejriwal

ਵੋਟ ਪਾਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੇ ਪਿਤਾ, ਪਤਨੀ, ਬੱਚਿਆਂ ਅਤੇ ਮੈਂ ਵੋਟ ਪਾਈ ਹੈ। ਮੇਰੀ ਮਾਂ ਅੱਜ ਠੀਕ ਨਾ ਹੋਣ ਕਾਰਨ ਨਹੀਂ ਆ ਸਕੇ। ਮੈਂ ਤਾਨਾਸ਼ਾਹੀ, ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖਿਲਾਫ਼ ਵੋਟ ਪਾਈ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਬਾਹਰ ਨਿਕਲੋਂ ਤੇ ਵੋਟ ਪਾਓ।

ਆਪ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਪਾਈ ਵੋਟ 
ਅੱਜ ਛੇਵੇਂ ਗੇੜ ਦੀ ਵੋਟਿੰਗ ਦੌਰਾਨ ਸਵਾਤੀ ਮਾਲੀਵਾਲ ਨੇ ਵੋਟ ਭੁਗਤਾਈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, "ਅੱਜ ਦਾ ਲੋਕਤੰਤਰ ਦਾ ਬਹੁਤ ਮਹੱਤਵਪੂਰਨ ਦਿਨ ਹੈ। ਮੈਂ ਸਾਰਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਬਾਹਰ ਨਿਕਲ ਕੇ ਆਪਣੀ ਵੋਟ ਪਾਉਣ।

Swati Maliwal Swati Maliwal

ਖ਼ਾਸ ਕਰਕੇ ਮੈਂ ਔਰਤਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੀ ਕੀਮਤੀ ਵੋਟ ਪਾਉਣ। ਇਸ ਦੇਸ਼ ਦੀ ਰਾਜਨੀਤੀ ਵਿਚ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਿਆਦਾ ਤੇ ਲਾਜ਼ਮੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement