ਖ਼ਬਰਾਂ |

ਤਾਜ਼ਾ |

ਦੋਸਤ ਦਾ ਦੋਸਤ ਨੇ ਪ੍ਰੈਸ਼ਰ ਕੂਕਰ ਮਾਰ ਕੇ ਕੀਤਾ ਕਤਲ
Published : May 25, 2026, 5:07 pm IST
Updated : May 25, 2026, 5:08 pm IST
SHARE ARTICLE
Friend murdered by friend with pressure cooker
Friend murdered by friend with pressure cooker

ਲੈਣ-ਦੇਣ ਨੂੰ ਲੈ ਕੇ ਹੋਇਆ ਸੀ ਦੋਵੇਂ ਦੋਸਤਾਂ 'ਚ ਝਗੜਾ

ਜਲੰਧਰ : ਜਲੰਧਰ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੈਸਿਆਂ ਦੇ ਮਾਮੂਲੀ ਝਗੜੇ ਨੂੰ ਲੈ ਕੇ ਦੋਸਤ ਨੇ ਹੀ ਆਪਣੇ ਦੋਸਤ ਦਾ ਪ੍ਰੈਸ਼ਰ ਕੂਕਰ ਮਾਰ ਕੇ ਕਤਲ ਕਰ ਦਿੱਤਾ । ਘਟਨਾ ਸੰਤੋਖਪੁਰਾ ਦੇ ਸਰਾਭਾ ਨਗਰ ਦੀ ਹੈ, ਜਿੱਥੇ ਸ਼ਰਾਬ ਦੇ ਨਸ਼ੇ 'ਚ 2 ਦੋਸਤਾਂ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਬਹਿਸ ਸ਼ੁਰੂ ਹੋ ਗਈ । ਕੁਝ ਹੀ ਸਮੇਂ 'ਚ ਤਕਰਾਰ ਇੰਨੀ ਵਧ ਗਈ ਕਿ ਦੋਸ਼ੀਆਂ ਨੇ ਨੇੜੇ ਹੀ ਰੱਖੇ ਪ੍ਰੈਸ਼ਰ ਕੁੱਕਰ ਨਾਲ ਪੀੜਤਾ ਦੇ ਸਿਰ 'ਤੇ ਹਮਲਾ ਕਰ ਦਿੱਤਾ। ਗੰਭੀਰ ਸੱਟਾਂ ਲੱਗਣ ਕਾਰਨ ਹਸਪਤਾਲ ਲਿਜਾਂਦੇ ਸਮੇਂ ਪੀੜਤ ਦੀ ਮੌਤ ਹੋ ਗਈ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦਰਦਨਾਕ ਘਟਨਾ ਜਲੰਧਰ ਦੇ ਥਾਣਾ 8 ਅਧੀਨ ਪੈਂਦੇ ਸੰਤੋਖਪੁਰਾ ਦੇ ਸਰਾਭਾ ਨਗਰ ਇਲਾਕੇ ਵਿਚ ਵਾਪਰੀ ਹੈ। ਮ੍ਰਿਤਕ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਫੈਜ਼ਾਬਾਦ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਸੀ ਅਤੇ ਇਸ ਸਮੇਂ ਸਰਾਭਾ ਨਗਰ, ਜਲੰਧਰ ਦਾ ਰਹਿਣ ਵਾਲਾ ਸੀ। ਮੁਲਜ਼ਮ ਦੀ ਪਛਾਣ ਰਾਜੇਸ਼ ਵਜੋਂ ਹੋਈ ਹੈ, ਜੋ ਕਿ ਇਸੇ ਇਲਾਕੇ ਦਾ ਰਹਿਣ ਵਾਲਾ ਹੈ। ਪ੍ਰਦੀਪ ਅਤੇ ਰਾਜੇਸ਼ ਨਾ ਸਿਰਫ ਗੂੜ੍ਹੇ ਦੋਸਤ ਸਨ, ਬਲਕਿ ਦੋਵੇਂ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਇਕੋ ਫੈਕਟਰੀ ਵਿਚ ਕੰਮ ਵੀ ਕਰਦੇ ਸਨ। ਆਪਣੇ ਖ਼ਰਚੇ ਬਚਾਉਣ ਅਤੇ ਇਕੱਠੇ ਰਹਿਣ ਲਈ ਦੋਵਾਂ ਨੇ ਸਰਾਭਾ ਨਗਰ ਵਿੱਚ ਇੱਕ ਹੀ ਕਮਰਾ ਕਿਰਾਏ ’ਤੇ ਲਿਆ ਸੀ ਅਤੇ ਕਾਫੀ ਸਮੇਂ ਤੋਂ ਇਕੱਠੇ ਰਹਿ ਰਹੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement