ਗੁਰੂ ਰੰਧਾਵਾ ਵਲੋਂ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਵਾਰ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਂਟ
Published : Jun 25, 2020, 9:51 am IST
Updated : Jun 25, 2020, 9:51 am IST
SHARE ARTICLE
Guru Randhawa
Guru Randhawa

ਪਿਛਲੇ ਦਿਨÄ ਭਾਰਤ ਚੀਨ ਦੀ ਜੰਗ ’ਚ ਅਪਣੇ ਭਾਰਤ ਦੇਸ਼ ਲਈ ਸ਼ਹੀਦ ਹੋਏ ਪੰਜਾਬ ਦੇ ਚਾਰ ਫ਼ੌਜੀ ਵੀਰਾਂ ਦੇ

ਪਟਿਆਲਾ, 24 ਜੂਨ (ਤੇਜਿੰਦਰ ਫ਼ਤਿਹਪੁਰ): ਪਿਛਲੇ ਦਿਨÄ ਭਾਰਤ ਚੀਨ ਦੀ ਜੰਗ ’ਚ ਅਪਣੇ ਭਾਰਤ ਦੇਸ਼ ਲਈ ਸ਼ਹੀਦ ਹੋਏ ਪੰਜਾਬ ਦੇ ਚਾਰ ਫ਼ੌਜੀ ਵੀਰਾਂ ਦੇ ਪਰਵਾਰਾਂ ਨੂੰ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਇਹ ਐਲਾਨ ਪਾਲੀਵੁਡ ਅਤੇ ਬਾਲੀਵੁਡ ਦੇ ਮਸ਼ਹੂਰ ਸਿੰਗਰ ਗੁਰੂ ਰੰਧਾਵਾ ਵਲੋਂ ਕੀਤਾ ਗਿਆ। 
  ਅੱਜ ਗੁਰੂ ਰੰਧਾਵਾ ਵਲੋਂ ਇਹ ਨੇਕ ਕਦਮ ਚੁਕਦਿਆਂ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਜੱਦੀ ਪਿੰਡ ਸੀਲ ਜ਼ਿਲ੍ਹਾ ਪਟਿਆਲਾ ਵਿਖੇ ਉਨ੍ਹਾਂ ਦੇ ਪਿਤਾ ਡਾ. ਇਕਬਾਲ ਸਿੰਘ ਨੇ ਸ਼ਹੀਦ ਦੇ ਪਿੰਡ ਪਹੁੰਚ ਕੇ ਪਹਿਲਾ ਪਰਵਾਰ ਨਾਲ ਦੁਖ ਸਾਂਝਾ ਕੀਤਾ ਅਤੇ ਬਾਅਦ ਵਿਚ ਸ਼ਹੀਦ ਮਨਦੀਪ ਸਿੰਘ ਦੇ ਪਰਵਾਰ ਦੀ ਮਦਦ ਲਈ ਉਨ੍ਰਾਂ ਨੂੰ ਇਕ ਲੱਖ ਰੁਪਏ ਦਾ ਚੈੱਕ ਵਿੱਤੀ ਸਹਾਇਤ ਰਾਸ਼ਨ ਵਜੋਂ ਦਿਤਾ ਗਿਆ। 

File PhotoFile Photo

ਇਸ ਮੌਕੇ ਡਾ. ਇਕਬਾਲ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਇਨ੍ਹਾਂ ਚਾਰ ਸ਼ਹੀਦਾਂ ਨੂੰ ਇਕ ਇਕ ਲੱਖ ਰੁਪਏ ਦੇ ਕੇ ਉਨ੍ਹਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਸ਼ਹੀਦਾਂ ਦੇ ਪਰਵਾਰਾਂ ਨੂੰ ਭਰੋਸਾ ਦਵਾਇਆ ਕਿ ਜੇਕਰ ਇਨ੍ਹਾਂ ਸ਼ਹੀਦਾਂ ਦੇ ਪਰਵਾਰਾਂ ਨੂੰ ਹੋਰ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਪਵੇਗੀ ਤਾਂ ਉਹ ਉਨ੍ਹਾਂ ਦੇ ਨਾਲ ਹਮੇਸ਼ਾ ਖੜੇ ਹਨ। ਉਨ੍ਹਾਂ ਪਰਵਾਰ ਨਾਲ ਸ਼ਹੀਦ ਦੀ ਸ਼ਹਾਦਤ ਬਾਰੇ ਦੁਖ ਸਾਂਝਾ ਕੀਤਾ ਅਤੇ ਕਿਹਾ ਕਿ ਇਹ ਕੁਰਬਾਨੀ ਦੇਸ਼ ਦੇ ਇਤਿਹਾਸ ’ਚ ਬੇਮਿਸਾਲ ਹੈ। ਇਸ ਮੌਕੇ ਸਮਾਜ ਸੇਵੀ ਜਗਤਾਰ ਜੱਗੀ, ਅੰਗਰੇਜ ਵਿਰਕ, ਵੈਟਰਨਰੀ ਇੰਸਪੈਕਟਰ ਰਾਜੀ ਮਲਹੋਤਰਾ, ਸੰਦੀਪ ਚੌਧਰੀ, ਮੁਕੇਸ਼ ਕੁਮਾਰ, ਸੁਖਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਮੰਨਣ ਆਦਿ ਹਾਜ਼ਰ ਸਨ।
 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement