ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰ ਕੇ ਪ੍ਰਬੰਧਾਂ ਦੀ ਕੀਤੀ ਸਮ
Published : Jun 25, 2021, 1:02 am IST
Updated : Jun 25, 2021, 1:02 am IST
SHARE ARTICLE
image
image

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰ ਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ, 24 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਅਤੇ ਨਿਗਰਾਨਾਂ ਨਾਲ ਇਕੱਤਰਤਾ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿਤੇ। 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਕ ਕੇਂਦਰ ਹਨ ਅਤੇ ਇਥੇ ਦੇਸ਼ ਦੁਨੀਆਂ ਤੋਂ ਸ਼ਰਧਾਲੂ ਦਰਸ਼ਨ ਦੀਦਾਰ ਕਰਨ ਲਈ ਆਉਂਦੇ ਹਨ। ਹਰ ਸ਼ਰਧਾਲੂ ਇਥੋਂ ਚੰਗਾ ਪ੍ਰਭਾਵ ਲੈ ਕੇ ਜਾਵੇ, ਇਸ ਲਈ ਮੈਨੇਜਰ ਅਤੇ ਹੋਰ ਜ਼ੁੰਮੇਵਾਰੀ ਅਧਿਕਾਰੀ ਪ੍ਰਬੰਧਾਂ ਨੂੰ ਚੁਸਤ ਦਰੁੱਸਤ ਬਣਾਈ ਰੱਖਣ ਲਈ ਅਪਣੀ ਜ਼ੁੰਮੇਵਾਰੀ ਨਿਭਾਉਣ। ਬੀਬੀ ਜਗੀਰ ਕੌਰ ਨੇ ਇਕੱਤਰਤਾ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਘਟਣ ਤੋਂ ਬਾਅਦ ਸੰਗਤ ਦੀ ਆਮਦ ਵੱਧ ਰਹੀ ਹੈ ਜਿਸ ਦੇ ਮੱਦੇਨਜ਼ਰ ਸੰਗਤ ਲਈ ਪ੍ਰਬੰਧਾਂ ਵਿਚ ਢਿੱਲ ਨਹੀਂ ਰਹਿਣੀ ਚਾਹੀਦੀ। ਗੁਰਦਵਾਰਾ ਸਾਹਿਬਾਨ ਅੰਦਰ ਡਿਊਟੀ ਹੋਰਨਾਂ ਅਦਾਰਿਆਂ ਨਾਲੋਂ ਵੱਧ ਜ਼ੁੰਮੇਵਾਰੀ ਵਾਲੀ ਹੈ, ਜਿਸ ਲਈ ਗੁਰਦਵਾਰਾ ਸਾਹਿਬਾਨ ਦੇ ਪ੍ਰਬੰਧਕਾਂ ਦਾ ਆਚਾਰ ਵਿਹਾਰ ਸਹੀ ਹੋਣਾ ਚਾਹੀਦਾ ਹੈ। ਹਰ ਜ਼ੁੰਮੇਵਾਰੀ ਅਧਿਕਾਰੀ ਅਪਣੀ ਡਿਊਟੀ ਪ੍ਰਤੀ ਜਵਾਬਦੇਹ ਅਤੇ ਪ੍ਰਬੰਧਕੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜ਼ੁੰਮੇਵਾਰ ਅਧਿਕਾਰੀ ਹੁੰਦਿਆਂ ਸੱਭ ਦਾ ਫ਼ਰਜ਼ ਹੈ ਕਿ ਸੰਸਥਾ ਦੀ ਬਿਹਤਰੀ ਲਈ ਵਚਨਬੱਧ ਰਹੀਏ। ਇਸ ਮੌਕੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਅਤੇ ਹੋਰ ਅਧਿਕਾਰੀਆਂ ਨੇ ਵੀ ਅਪਣੇ ਵਿਚਾਰ ਪ੍ਰਗਟ ਕੀਤੇ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement