ਮਾਨ ਸਰਕਾਰ ਨੇ ਸੌ ਦਿਨਾਂ ’ਚ ਪੰਜਾਬ ਦੇ ਹਰ ਖੇਤਰ ਵਿਚ ਕੀਤੇ ਮਹੱਤਵਪੂਰਨ ਸੁਧਾਰ: ਮਲਵਿੰਦਰ ਸਿੰਘ ਕੰਗ
Published : Jun 25, 2022, 9:52 pm IST
Updated : Jun 25, 2022, 9:52 pm IST
SHARE ARTICLE
Malwinder Singh Kang
Malwinder Singh Kang

-ਪਿਛਲੀ ਸਰਕਾਰ ਵਾਇਟ ਪੇਪਰ ਦਾ ਜੁੰਮਲਾ ਬਣਾਉਂਦੀ ਸੀ, ਮਾਨ ਸਰਕਾਰ ਅਸਲ ’ਚ ਲੈ ਕੇ ਆਈ: ਮਲਵਿੰਦਰ ਸਿੰਘ ਕੰਗ

-ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਮਾਨ ਸਰਕਾਰ ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ’ਤੇ ਲਗਾਤਾਰ ਕਰ ਰਹੀ ਹੈ ਕਾਰਵਾਈ: ਮਲਵਿੰਦਰ ਸਿੰਘ ਕੰਗ
- ਬੇਹੱਦ ਸ਼ਰਮਨਾਕ ਹੈ ਕਿ ਵਿਰੋਧੀ ਧਿਰ ਕਾਂਗਰਸ ਦਾ ਭ੍ਰਿਸ਼ਟਾਚਾਰੀ ਦੇ ਹੱਕ ’ਚ ਖੜ੍ਹਨਾ: ਮਲਵਿੰਦਰ ਸਿੰਘ ਕੰਗ
-ਐਂਟੀ ਕੁਰੱਪਸ਼ਨ ਹੈਲਪਲਾਇਨ ਨੰਬਰ ਜਾਰੀ ਕਰਨ ਨਾਲ ਪੰਜਾਬ ’ਚ ਭ੍ਰਿਸ਼ਟਾਚਾਰ ਖਤਮ ਹੋਇਆ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ’ਚ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵਿੱਤੀ ਹਾਲਤ ਬਾਰੇ ਵਾਇਟ ਪੇਪਰ ਲਿਆਉਣ  ’ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਇਹ ਜੁੰਮਲਾ ਬਣਾਇਆ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਵਿਧਾਨ ਸਭਾ ’ਚ ਪਹਿਲੀ ਵਾਰ ’ਚ ਹੀ ਵਾਇਟ ਪੇਪਰ ਪੇਸ਼ ਕਰ ਰਹੀ ਹੈ।  

Malwinder Singh KangMalwinder Singh Kang

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 100 ਦਿਨਾਂ ਦੌਰਾਨ ਹਰ ਖੇਤਰ ’ਚ ਮਹੱਤਵਪੂਰਨ ਕੰਮ ਕੀਤੇ ਹਨ। ਸਰਕਾਰ ਨੇ ਖੇਤੀ, ਇਲਾਜ, ਸਿੱਖਿਆ ਅਤੇ ਰੋਜ਼ਗਾਰ ਦੇ ਮਾਮਲਿਆਂ ’ਚ ਸੁਧਾਰ ਦੇ ਕੰਮ ਵੱਡੇ ਪੱਧਰ ’ਤੇ ਸ਼ੁਰੂ ਕਰਵਾਏ ਹਨ। 

Malwinder Singh KangMalwinder Singh Kang

ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮਿਲ ਰਿਹਾ ਹੈ। ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਉਣ ਲਈ ਮਾਨ ਸਰਕਾਰ ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ’ਤੇ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕਾਂਗਰਸ ਵੱਲੋਂ ਭ੍ਰਿਸ਼ਟਾਚਾਰੀ ਦੇ ਹੱਕ ’ਚ ਖੜ੍ਹਨਾ ਬੇਹੱਦ ਸ਼ਰਮਨਾਕ ਹੈ ।

ਮਲਵਿੰਦਰ ਸਿੰਘ ਕੰਗ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਐਂਟੀ ਕੁਰੱਪਸ਼ਨ ਹੈਲਪਲਾਇਨ ਨੰਬਰ ਦੀ ਤਰੀਫ਼ ਕਰਦਿਆਂ ਕਿਹਾ ਕਿ ਇਹ ਨੰਬਰ ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਹੋਇਆ ਹੈ। ਮਾਨ ਸਰਕਾਰ ਨੇ ਪਿਛਲੇ 100 ਦਿਨਾਂ ’ਚ ਕਰੀਬ 50 ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement