ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ IAS ਸੰਜੇ ਪੋਪਲੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ
Published : Jun 25, 2022, 3:17 pm IST
Updated : Jun 25, 2022, 3:29 pm IST
SHARE ARTICLE
 Son of IAS Sanjay Popli commits suicide
Son of IAS Sanjay Popli commits suicide

ਅੰਕਿਤ ਪੋਪਲੀ ਨੇ ਖ਼ੁਦ ਨੂੰ ਮਾਰੀ ਗੋਲੀ

 

ਚੰਡੀਗੜ੍ਹ - ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸੀ ਕਰ ਲਈ ਹੈ। ਸੰਜੇ ਪੋਪਲੀ ਦੇ ਪੁੱਤਰ ਅੰਕਿਤ ਪੋਪਲੀ ਨੇ ਚੰਡੀਗੜ੍ਹ ਸਥਿਤ ਆਪਣੇ ਘਰ ਵਿਚ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਜਾਣਕਾਰੀ ਅਨੁਸਾਰ ਪੋਪਲੀ ਦਾ ਪੁੱਤਰ ਕਾਲਜ ਵਿੱਚ ਪੜ੍ਹਦਾ ਸੀ ਅਤੇ ਪਿਤਾ ਖ਼ਿਲਾਫ਼ ਦਰਜ ਕੀਤੇ ਕੇਸ ਤੋਂ ਦੁਖੀ ਸੀ। ਪੋਪਲੀ ਦੇ ਬੇਟੇ ਦੀ ਖੁਦਕੁਸ਼ੀ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਕੁਲਦੀਪ ਚਾਹਲ ਸਮੇਤ ਕਈ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ।

file photo

ਸੰਜੇ ਪੋਪਲੀ ਦੀ ਪਤਨੀ ਨੇ ਕਿਹਾ ਕਿ ਅੱਜ ਉਹਨਾਂ ਦੇ ਪਤੀ ਸੰਜੇ ਪੋਪਲੀ ਦੀ ਪੇਸ਼ੀ ਸੀ ਤੇ ਵਿਜੀਲੈਂਸ ਦੀ ਟੀਮ ਘਰ ਵਿਚ ਛਾਪੇਮਾਰੀ ਕਰਨ ਆਈ ਸੀ ਜਿਸ ਦੌਰਾਨ ਉਹਨਾਂ ਦੇ ਬੇਟੇ ਦੀ ਬਹਿਸ ਹੋ ਗਈ ਤੇ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਸ 'ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਸੀ। ਜਿਸ ਕਾਰਨ ਬੇਟੇ ਨੇ ਇਹ ਕਦਮ ਚੁੱਕਿਆ। ਕਾਰਤਿਕ ਦੀ ਮਾਂ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਗੰਭੀਰ ਦੋਸ਼ ਲਾਏ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement