ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਕਾਂਗਰਸ ਨੂੰ ਗਠਜੋੜ ਦੀ ਜ਼ਰੂਰਤ ਨਹੀਂ : ਕੈਪਟਨ
Published : Jul 25, 2018, 1:42 am IST
Updated : Jul 25, 2018, 1:42 am IST
SHARE ARTICLE
Captain Amarinder Singh
Captain Amarinder Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ...........

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਵਿਚ ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ। ਕਾਂਗਰਸ ਪੰਜਾਬ ਵਿਚ ਇਹ ਚੋਣਾਂ ਇਹ ਸੁਖਾਲੇ ਢੰਗ ਨਾਲ ਹੀ ਜਿੱਤ ਜਾਵੇਗੀ। ਇਸ ਮੌਕੇ Àਨ੍ਹਾਂ ਗੁਰਦਾਸਪੁਰ ਅਤੇ ਸ਼ਾਹਕੋਟ ਸਣੇ ਹਾਲ ਹੀ ਵਿੱਚ ਹੋਈਆਂ ਵੱਖ ਵੱਖ ਚੋਣਾਂ ਦੌਰਾਨ ਕਾਂਗਰਸ ਨੂੰ ਹੋਈ ਵੱਡੀ ਜਿੱਤ ਦਾ ਹਵਾਲਾ ਦਿੱਤਾ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਪੂਰੀ ਤਰ੍ਹਾਂ ਖਿਸਕ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸਪਸ਼ਟ ਕੀਤਾ

ਕਿ ਉਨ੍ਹਾਂ ਨੇ ਕਦੀ ਵੀ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਗਠਜੋੜ ਦੀ ਗੱਲ ਨਹੀ ਆਖੀ।  ਮੁੱਖ ਮੰਤਰੀ ਨੇ ਦੁਹਰਾਇਆ ਕਿ ਚੋਣਾਂ ਤੋਂ ਪਹਿਲਾਂ ਗਠਜੋੜ ਬਾਰੇ ਅੰਤਿਮ ਫੈਸਲਾ ਕਾਂਗਰਸ ਹਾਈ ਕਮਾਂਡ ਵਲੋਂ ਕੀਤਾ ਜਾਣਾ ਹੈ। ਉਸ ਵਲੋਂ ਲਿਆ ਗਿਆ ਫੈਸਲਾ ਪੰਜਾਬ ਸਣੇ ਸਾਰੇ ਸੂਬਿਆਂ ਦੀਆਂ ਇਕਾਈਆਂ ਵਲੋਂ ਪ੍ਰਵਾਨ ਕੀਤਾ ਜਾਵੇਗਾ। ਜਿਥੋਂ ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਬੰਧ ਹੈ, ਇਸ ਵਲੋਂ ਅਪਣੇ ਵਿਚਾਰ ਪਾਰਟੀ ਹਾਈ ਕਮਾਂਡ ਦੇ ਸਾਹਮਣੇ ਉਸ ਵੇਲੇ ਰੱਖੇ ਜਾਣਗੇ ਜਦੋ ਇਹ ਮੰਗੇ ਜਾਣਗੇ। ਜ਼ਰੂਰਤ ਪੈਣ 'ਤੇ ਇਸ ਸਬੰਧੀ ਆਮ ਸਹਿਮਤੀ  ਤਿਆਰ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement