ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪੰਚਾਇਤਾਂ ਤੇ ਨੰਬਰਦਾਰ ਅਪਣੀ ਜ਼ਿੰਮੇਵਾਰੀ ਨਿਭਾਉਣ: ਐਸ.ਪੀ.
Published : Jul 25, 2018, 12:34 pm IST
Updated : Jul 25, 2018, 12:34 pm IST
SHARE ARTICLE
S.S.P Druv Dhayia Addressing People
S.S.P Druv Dhayia Addressing People

ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀ ਧਰੁਵ ਦਹੀਆ ਦੇ ਨਿਰਦੇਸ਼ਾਂ ਤਹਿਤ ਸਮਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ...

ਮਾਛੀਵਾੜਾ ਸਾਹਿਬ,  ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀ ਧਰੁਵ ਦਹੀਆ ਦੇ ਨਿਰਦੇਸ਼ਾਂ ਤਹਿਤ ਸਮਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਅੱਜ ਮਾਛੀਵਾੜਾ ਬਲਾਕ ਦੇ ਪਿੰਡ ਛੌੜੀਆਂ ਵਿਖੇ ਪੁਲਿਸ ਪਬਲਿਕ ਮੀਟਿੰਗ ਹੋਈ ਜਿਸ 'ਚ ਐਸ.ਪੀ.ਡੀ. ਖੰਨਾ ਜਸਬੀਰ ਸਿੰਘ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਪੀ.ਡੀ. ਜਸਬੀਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਕਾਫੀ ਸਫ਼ਲ ਹੋ ਰਹੀ ਹੈ ਜਿਸ ਤਹਿਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਜੇਲ੍ਹਾਂ 'ਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਿਲ੍ਹਾ ਖੰਨਾ ਦਾ ਮੁੱਖ ਉਦੇਸ਼ ਹਰੇਕ ਪਿੰਡ ਨੂੰ ਨਸ਼ਾ ਮੁਕਤ ਕਰਨਾ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਪਿੰਡਾਂ ਦੀਆਂ ਪੰਚਾਇਤਾਂ ਤੇ ਸਬੰਧਿਤ ਨੰਬਰਦਾਰ ਆਪਣੀ ਜਿੰਮੇਵਾਰੀ ਸਮਝਦੇ ਹੋਏ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਛੁਡਾਓ ਕੇਂਦਰਾਂ ਵਿਚ ਦਾਖਲ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦਾ ਇਲਾਜ ਹੋ ਸਕੇ।

No drugsNo Drugs

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਏਕਤਾ ਕਰ ਲੈਣ ਕਿ ਉਹ ਆਪਣੇ ਪਿੰਡ 'ਚ ਨਸ਼ਾ ਵੇਚਣ ਵਾਲੇ ਨੂੰ ਵੜ੍ਹਨ ਨਹੀਂ ਦੇਣਗੇ ਅਤੇ ਜੇਕਰ ਕੋਈ ਤਸਕਰ ਨਸ਼ਾ ਵੇਚਣ ਆਉਂਦਾ ਹੈ ਤਾਂ ਉਸਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਹੀ ਉਨ੍ਹਾਂ ਦਾ ਪਿੰਡ ਨਸ਼ਾ ਮੁਕਤ ਹੋਵੇਗਾ। ਐਸ.ਪੀ.ਡੀ ਜਸਬੀਰ ਸਿੰਘ ਨੇ ਕਿਹਾ ਕਿ ਪਿੰਡਾਂ 'ਚ ਕੁੱਝ ਲੋਕ ਬਾਹਰੋਂ ਆ ਕੇ ਜਮੀਨਾਂ ਠੇਕੇ 'ਤੇ ਲੈਂਦੇ ਹਨ ਅਤੇ ਕਿਰਾਏ ਉਪਰ ਘਰ ਲੈਂਦੇ ਹਨ ਉਨ੍ਹਾਂ ਦੀ ਪੂਰੀ ਸੂਚਨਾ ਵੀ ਨੇੜ੍ਹਲੀ ਪੁਲਿਸ ਚੌਂਕੀ 'ਚ ਦਰਜ਼ ਕਰਵਾਈ ਜਾਵੇ ਅਤੇ ਜੇਕਰ ਇਹ ਬਾਹਰੀ ਲੋਕ ਸਮਾਜ ਵਿਰੋਧੀ ਕਾਰਵਾਈਆਂ ਕਰਦੇ ਹਨ ਤਾਂ ਉਸਦੀ ਸੂਚਨਾ ਵੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement