ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਅਗਲੇ ਤਿੰਨ ਦਿਨ ਪਵੇਗਾ ਭਾਰੀ ਮੀਂਹ
Published : Jul 25, 2022, 2:50 pm IST
Updated : Jul 25, 2022, 2:50 pm IST
SHARE ARTICLE
Rain
Rain

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

 

ਮੁਹਾਲੀ : ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਮੰਗਲਵਾਰ ਤੋਂ ਕੁਝ ਰਾਹਤ ਮਿਲੇਗੀ। ਮੌਸਮ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮਾਝੇ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ, ਦੁਆਬੇ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ । ਇਸੇ ਤਰ੍ਹਾਂ ਪੂਰਬੀ ਮਾਲਵੇ ਵਿੱਚ ਲੁਧਿਅਣਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੁਹਾਲੀ ’ਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ।

 

RainRain

 

ਮੌਸਮ ਵਿਭਾਗ ਨੇ ਕਿਹਾ ਹੈ ਕਿ ਭਾਰੀ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਬਣ ਸਕਦੀ ਹੈ । ਅਜਿਹੇ ਵਿੱਚ ਵਿਭਾਗ ਨੇ ਲੋਕਾਂ ਨੂੰ ਭਾਰੀ ਬਾਰਿਸ਼ ਦੇ ਦਿਨਾਂ ਵਿੱਚ ਨੀਵੇਂ ਇਲਾਕਿਆਂ ਵਿੱਚ ਜਾਣ ਤੋਂ ਬਚਣ ਲਈ ਸੁਚੇਤ ਕੀਤਾ ਹੈ । ਇਸ ਤੋਂ ਇਲਾਵਾ ਲੋਕਾਂ ਨੂੰ ਬਰਸਾਤ ਦੌਰਾਨ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣ ਦੀ ਵੀ ਚਿਤਾਵਨੀ ਦਿੱਤੀ ਹੈ।

RainRain

ਜ਼ਿਕਰਯੋਗ ਹੈ ਕਿ ਐਤਵਾਰ ਸਵੇਰੇ ਅੱਠ ਵਜੇ ਤੋਂ ਦਸ ਵਜੇ ਦਰਮਿਆਨ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ। ਅੰਮ੍ਰਿਤਸਰ ’ਚ 22 ਐੱਮਐੱਮ, ਲੁਧਿਆਣਾ ’ਚ 2 ਐੱਮਐੱਮ, ਫ਼ਤਿਹਗੜ੍ਹ ਸਾਹਿਬ ’ਚ ਪੰਜ ਐੱਮਐੱਮ ਤੇ ਮੋਗੇ ’ਚ ਇਕ ਐੱਮਐੱਮ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ ਇਨ੍ਹਾਂ ਜ਼ਿਲ੍ਹਿਆਂ ’ਚ ਦੁਪਹਿਰ 12 ਵਜੇ ਤੋਂ ਬਾਅਦ ਤੇਜ਼ ਧੁੱਪ ਰਹੀ। ਜਲੰਧਰ ਤੇ ਆਸ-ਪਾਸ ਸ਼ਾਮ ਪੰਜ ਕੁ ਵਜੇ ਮੁੜ ਬਾਰਿਸ਼ ਹੋਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement