Gurdaspur News : ਗੁਰਦਾਸਪੁਰ ’ਚ BSF ਅਤੇ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ 

By : BALJINDERK

Published : Jul 25, 2024, 8:10 pm IST
Updated : Jul 25, 2024, 8:10 pm IST
SHARE ARTICLE
ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ
ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ

Gurdaspur News : 1 ਡਰੋਨ ਅਤੇ 2 ਕਿਲੋ 241 ਗ੍ਰਾਮ ਹੈਰੋਇਨ ਕੀਤੀ ਬਰਾਮਦ 

Gurdaspur News :  ਗੁਆਂਢੀ ਮੁਲਕ ਪਾਕਿਸਤਾਨ ਆਪਣੀਆਂ ਕੋਝੀਆਂ ਚਾਲਾਂ ਚੱਲਣ ਤੋਂ ਬਾਜ ਨਹੀਂ ਆ ਰਿਹਾ ਆਏ ਦਿਨ ਕੋਈ ਨਾ ਕੋਈ ਨਸ਼ਿਆਂ ਦੀ ਖੇਪ ਜਾਂ ਡਰੋਨ ਭਾਰਤੀ ਖੇਤਰ ’ਚ ਭੇਜਦਾ ਰਹਿੰਦਾ ਹੈ ਅਤੇ ਭਾਰਤੀ ਖੇਤਰ ’ਚ ਤਾਇਨਾਤ BSF ਦੇ ਜਵਾਨ ਪਾਕਿਸਤਾਨ ਦੀ ਹਰ ਇੱਕ ਨਪਾਕ ਹਰਕਤ ਨੂੰ ਫੇਲ੍ਹ ਕਰ ਦਿੰਦੇ ਹਨ। 

ਇਹ ਵੀ ਪੜੋ:Delhi News : ਰਾਸ਼ਟਰਪਤੀ ਭਵਨ ਦੇ ਦਰਬਾਰ ਅਤੇ ਅਸ਼ੋਕ ਹਾਲ ਦਾ ਨਾਂ ਬਦਲਿਆ, ਜਾਣੋ ਕਿਉਂ ਕੀਤਾ ਅਜਿਹਾ

ਦੂਸਰੇ ਪਾਸੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਵੀ ਪੰਜਾਬ ’ਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਪੁਲਿਸ ਥਾਣਾ ਕਲਾਨੌਰ ਦੇ ਅਧੀਨ ਆਉਂਦੇ ਪਿੰਡ ਅਗਵਾਨ ਦੇ ਖੇਤਾਂ ਵਿੱਚੋਂ 1 ਡਰੋਨ ਮਿਲਿਆ ਜਿਸਦੇ ਚਲਦੇ BSF ਦੇ ਜਵਾਨਾਂ ਅਤੇ ਪੰਜਾਬ ਪੁਲਿਸ ਵੱਲੋਂ ਡੀਐਸਪੀ ਗੁਰਵਿੰਦਰ ਸਿੰਘ ਅਤੇ ਪੁਲਿਸ ਥਾਣਾ ਕਲਾਨੌਰ ਦੇ SHO ਮੇਜਰ ਸਿੰਘ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਵੱਲੋਂ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ 2 ਕਿਲੋ 241 ਗ੍ਰਾਮ ਹੈਰੋਇਨ ਬਰਾਮਦ ਹੋਈ। 

ਇਹ ਵੀ ਪੜੋ: Punjab News : ਸ਼੍ਰੋਮਣੀ ਕਮੇਟੀ ਦੇ ਮੈਂਬਰ ਦੋ ਸਕੇ ਭਰਾਵਾਂ ’ਤੇ ਜਥੇਬੰਦੀਆਂ ਨੇ ਕਰਵਾਇਆ ਮਾਮਲਾ ਦਰਜ

ਜ਼ਿਲ੍ਹਾ ਗੁਰਦਾਸਪੁਰ ਦੇ ਐਸਐਸਪੀ ਹਰੀਸ਼ ਦਿਆਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਲਾਨੌਰ ਪੁਲਿਸ ਥਾਣਾ ਵਿਖੇ ਐਸਪੀਡੀ ਬਲਵਿੰਦਰ ਸਿੰਘ ਰੰਧਾਵਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ’ਚ ਉਹਨਾਂ ਨੇ ਦੱਸਿਆ ਕਿ ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਅਗਵਾਨ ਦੇ ਖੇਤਾਂ ਵਿੱਚੋਂ ਇੱਕ ਡਰੋਨ ਮਿਲਿਆ ਹੈ ਉਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਦੁਆਰਾ ਚਲਾਏ ਸਰਚ ਅਭਿਆਨ ਦੌਰਾਨ ਖੇਤਾਂ ਵਿੱਚੋਂ ਹੀ 2 ਕਿਲੋ 241 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਅਣਪਛਾਤਿਆਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮੁਕਦਮਾ ਰਜਿਸਟਰ ਕਰ ਲਿਆ ਗਿਆ।

(For more news apart from BSF and police recovered 1 drone and 2 kg 241 grams of heroin In Gurdaspur News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement