Ferozepur News : ਪਤਨੀ ਦੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਦੀ ਘਰ 'ਚੋਂ ਲਟਕਦੀ ਮਿਲੀ ਲਾਸ਼
Published : Jul 25, 2024, 8:38 pm IST
Updated : Jul 25, 2024, 8:38 pm IST
SHARE ARTICLE
 young man died
young man died

ਪਰਿਵਾਰ ਨੇ ਪਤਨੀ ਅਤੇ ਉਸ ਦੇ ਪ੍ਰੇਮੀ 'ਤੇ ਲਗਾਇਆ ਕਤਲ ਕਰਨ ਦਾ ਆਰੋਪ

Ferozepur News : ਫਿਰੋਜਪੁਰ ਦੇ ਪਿੰਡ ਕਾਲੂ ਵਾਲਾ 'ਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਾਹਰ ਨਜਾਇਜ਼ ਸਬੰਧ ਸਨ। 

ਜਿਸਦੇ ਚਲਦਿਆਂ ਪਤੀ ਨੇ ਕਈ ਵਾਰ ਉਸਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਈ ਅਤੇ ਅੱਜ ਪਤੀ ਦੀ ਲਾਸ਼ ਘਰ ਅੰਦਰ ਹੀ ਲਟਕਦੀ ਮਿਲੀ ਹੈ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਮ੍ਰਿਤਕ ਮਲੂਕ ਸਿੰਘ ਦੀ ਪਤਨੀ ਦੇ ਬਾਹਰ ਨਜਾਇਜ਼ ਸਬੰਧ ਸਨ। 

ਉਨ੍ਹਾਂ ਆਰੋਪ ਲਗਾਇਆ ਹੈ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਨੂੰ ਉਸ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ ਅਤੇ ਬਾਅਦ ਵਿੱਚ ਉਸਦੀ ਲਾਸ਼ ਘਰ ਅੰਦਰ ਟੰਗ ਕੇ ਰੌਲਾ ਪਾ ਦਿੱਤਾ ਕਿ ਉਸ ਨੇ ਫਾਹਾ ਲੈ ਖੁਦਕੁਸ਼ੀ ਕਰ ਲਈ ਹੈ। 

ਉਹਨਾਂ ਮੰਗ ਕੀਤੀ ਹੈ ਕਿ ਉਸਦੀ ਪਤਨੀ ਅਤੇ ਉਸਦੇ ਪ੍ਰੇਮੀ ਖਿਲਾਫ਼ ਬਣਦੀ ਕਨੂੰਨ ਕਾਰਵਾਈ ਕੀਤੀ ਜਾਵੇ। ਉਧਰ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ 'ਤੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement