Kisan Mahapanchayat News : 1-ਰੋਜ਼ਾ ਕਿਸਾਨ ਮਹਾਂਪੰਚਾਇਤ ਦੀ ਤਿਆਰੀ ਲਈ ਦੇਸ਼ ਭਰ 'ਚ ਕਿਸਾਨ ਮਹਾਂਪੰਚਾਇਤਾਂ ਦਾ ਐਲਾਨ 

By : BALJINDERK

Published : Jul 25, 2025, 12:52 pm IST
Updated : Jul 25, 2025, 12:52 pm IST
SHARE ARTICLE
file photo
file photo

Kisan Mahapanchayat News : ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਨੇ 25 ਅਗਸਤ ਨੂੰ ਦਿੱਲੀ 'ਚ ਕਰਨਗੇ ਮਹਾਂਪੰਚਾਇਤ

Kisan Mahapanchayat News in Punjabi : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 25 ਅਗਸਤ ਨੂੰ ਦਿੱਲੀ ’ਚ ਹੋਣ ਵਾਲੀ 1-ਰੋਜ਼ਾ ਕਿਸਾਨ ਮਹਾਂਪੰਚਾਇਤ ਦੀ ਤਿਆਰੀ ਲਈ ਦੇਸ਼ ਭਰ ਵਿੱਚ ਕਿਸਾਨ ਮਹਾਂਪੰਚਾਇਤਾਂ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂਆਂ ਨੇ ਕਿਹਾ ਕਿ ਕਿਸਾਨ ਮਹਾਂਪੰਚਾਇਤਾਂ 30 ਜੁਲਾਈ ਨੂੰ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ, 7 ਅਗਸਤ ਨੂੰ ਪੰਜਾਬ ਦੇ ਲੁਧਿਆਣਾ, 10 ਅਗਸਤ ਨੂੰ ਹਰਿਆਣਾ ਦੇ ਪਾਣੀਪਤ, 11 ਅਗਸਤ ਨੂੰ ਰਾਜਸਥਾਨ ਦੇ ਸ਼੍ਰੀਗੰਗਾਨਗਰ, 14 ਅਗਸਤ ਨੂੰ ਮੱਧ ਪ੍ਰਦੇਸ਼ ਦੇ ਇਟਾਰਸੀ, 17 ਅਗਸਤ ਨੂੰ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਅਤੇ 18 ਅਗਸਤ ਨੂੰ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਆਯੋਜਿਤ ਕੀਤੀਆਂ ਜਾਣਗੀਆਂ।

ਕਿਸਾਨ ਆਗੂਆਂ ਨੇ ਕਿਹਾ ਕਿ 25 ਅਗਸਤ ਨੂੰ ਦਿੱਲੀ ਵਿੱਚ 1-ਰੋਜ਼ਾ ਕਿਸਾਨ ਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਐਮਐਸਪੀ ਗਾਰੰਟੀ ਕਾਨੂੰਨ ਲਾਗੂ ਕਰਨ, ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ ਤੋਂ ਖੇਤੀਬਾੜੀ, ਪੋਲਟਰੀ ਅਤੇ ਡੇਅਰੀ ਨੂੰ ਬਾਹਰ ਰੱਖਣ ਅਤੇ ਸ਼ੰਭੂ-ਖਨੌਰੀ 'ਤੇ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਵੱਲੋਂ ਦਾਇਰ ਕੀਤੇ ਗਏ ਝੂਠੇ ਕੇਸਾਂ ਨੂੰ ਰੱਦ ਕਰਨ ਦੇ ਮੁੱਦੇ ਸ਼ਾਮਲ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਉਹ ਦਿੱਲੀ ਵਿੱਚ ਇੱਕ ਦਿਨ ਦਾ ਸ਼ਾਂਤੀਪੂਰਨ ਪ੍ਰੋਗਰਾਮ ਕਰਨਗੇ ਅਤੇ ਇਸਦੀ ਇਜਾਜ਼ਤ ਲਈ ਉਨ੍ਹਾਂ ਨੇ 8 ਜੁਲਾਈ ਨੂੰ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਇੱਕ ਪੱਤਰ ਦਿੱਤਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਵੱਖ-ਵੱਖ ਰਾਜਾਂ ਵਿੱਚ ਹੋਣ ਵਾਲੀਆਂ ਕਿਸਾਨ ਮਹਾਂਪੰਚਾਇਤਾਂ ਵਿੱਚ ਸਥਾਨਕ ਮੁੱਦੇ ਵੀ ਉਠਾਏ ਜਾਣਗੇ, ਜਿਵੇਂ ਕਿ ਲੁਧਿਆਣਾ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ, ਕਿਸਾਨਾਂ ਨੂੰ ਇੱਕਜੁੱਟ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਵਿਰੁੱਧ ਜਾਗਰੂਕ ਕੀਤਾ ਜਾਵੇਗਾ।

(For more news apart from Delhi Kisan Mahapanchayat 1-day Kisan Mahapanchayat News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement