ਕੈਪਟਨ ਸਰਕਾਰ ਦਾ ਹੜ੍ਹ ਪ੍ਰਭਾਵਤ ਕਿਸਾਨਾਂ ਲਈ ਵੱਡਾ ਐਲਾਨ 
Published : Aug 25, 2019, 1:56 pm IST
Updated : Oct 11, 2019, 2:56 pm IST
SHARE ARTICLE
Flood in punjab govt will give seed to farmers
Flood in punjab govt will give seed to farmers

ਇਹ ਜਾਣਕਾਰੀ ਵਧੀਕ ਮੁੱਖ ਸਕੱਤਰ ਵਿਸ਼ਵਜੀਤ ਖੰਨਾ ਨੇ ਦਿੱਤੀ

ਚੰਡੀਗੜ੍ਹ: ਭਾਰੀ ਮੀਂਹ ਨੇ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਤਬਾਹੀ ਮਚਾਈ ਹੋਈ ਹੈ, ਇਸ ਤਬਾਹੀ ਦੇ ਚਲਦੇ ਲੋਕਾਂ ਦੇ ਘਰ ਢਹਿ ਢੇਰੀ ਹੋ ਰਹੇ ਹਨ। ਹੜ੍ਹਾਂ ਦੇ ਚਲਦੇ ਸਤਲੁਜ ਦਰਿਆ ਦੇ ਕੰਢੇ ਵਾਲੇ ਇਲਾਕਿਆਂ ਵਿਚ ਸਭ ਤੋਂ ਵੱਧ ਮਾਰ ਪਈ ਹੋਈ ਹੈ। ਕਾਬਲੇਗੋਰ ਹੈ ਕਿ ਲੋਕ ਆਪਣੇ ਘਰਾਂ ਦੀਆਂ ਛੱਤਾਂ 'ਤੇ ਚੜ੍ਹ ਕੇ ਖਾਣ-ਪੀਣ ਦੀਆਂ ਚੀਜ਼ਾਂ ਦੀ ਉਡੀਕ ਕਰ ਰਹੇ ਹਨ। ਬਹੁਤੇ ਥਾਵਾਂ 'ਤੇ ਪ੍ਰਸ਼ਾਸਨ ਦੀ ਰਾਹਤ ਨਹੀਂ ਪਹੁੰਚ ਰਹੀ ਅਤੇ ਲੋਕ ਮਦਦ ਲਈ ਲਗਾਤਾਰ ਤਰਸ ਰਹੇ ਹਨ।

FloodFlood

ਇਸ ਦੇ ਚਲਦੇ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਕਿਹਾ ਆਗਾਮੀ ਹਾੜ੍ਹੀ ਦੇ ਸੀਜ਼ਨ ਲਈ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਮੁੱਖ ਸਕੱਤਰ ਵਿਸ਼ਵਜੀਤ ਖੰਨਾ ਨੇ ਦਿੱਤੀ। ਖੰਨਾ ਨੇ ਕਿਹਾ ਕਿ ਗਿਰਦਾਵਰੀ ਤੋਂ ਬਾਅਦ ਕਿਸਾਨਾਂ ਨੂੰ ਬੀਜ ਮੁਹੱਈਆ ਕਰਵਾਇਆ ਜਾਵੇਗਾ। ਇਸ ਲਈ ਬੇਨਤੀ ਪੱਤਰ ਦੇਣ ਦੀ ਲੋੜ ਨਹੀਂ ਹੋਵੇਗੀ।

FloodFlood

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੇ ਪਸ਼ੂਆਂ ਲਈ ਚਾਰਾ ਯਕੀਨੀ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਨਵੀਂ ਪਹਿਲ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫੈਸਲਾ ਕੀਤਾ ਹੈ।

ਦਸ ਦਈਏ ਕਿ ਲੋਕਾਂ ਨੇ ਮੰਗਾਂ ਪੂਰੀਆਂ ਕਰਵਾਉਣ ਲਈ ਧਰਨੇ ਵੀ ਲਗਾਏ ਹਨ। ਲੋਕ ਬੇਘਰ ਹੋ ਚੁੱਕੇ ਹਨ। ਉਹਨਾਂ ਦਾ ਮਾਲੀ ਨੁਕਸਾਨ ਵੀ ਬਹੁਤ ਜ਼ਿਆਦਾ ਹੋਇਆ ਹੈ। ਲੋਕਾਂ ਨੇ ਪ੍ਰਸ਼ਾਸ਼ਨ ਨੂੰ ਬਹੁਤ ਲਾਹਨਤਾਂ ਦਿੱਤੀਆਂ। ਇਸ ਦੇ ਚਲਦੇ ਪਾਲੀਵੁੱਡ ਇੰਡਸਟਰੀ ਨੇ ਵੀ ਅੱਗੇ ਆ ਕੇ ਹੜ੍ਹ ਪੀੜਤਾਂ ਦੀ ਮਦਦ ਕੀਤੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement