ਅਯੋਧਿਆ 'ਚ ਬਿਆਨ ਦੇ ਕੇ ਗਿਆਨੀ ਇਕਬਾਲ ਸਿੰਘ ਨੇ ਸਿੱਖ ਭਾਵਨਾਵਾਂ ਦੀਆਂ ਧੱਜੀਆਂ ਉਡਾਈਆਂ: ਜਥੇਦਾਰ
Published : Aug 25, 2020, 12:22 am IST
Updated : Aug 25, 2020, 12:22 am IST
SHARE ARTICLE
image
image

ਅਯੋਧਿਆ 'ਚ ਬਿਆਨ ਦੇ ਕੇ ਗਿਆਨੀ ਇਕਬਾਲ ਸਿੰਘ ਨੇ ਸਿੱਖ ਭਾਵਨਾਵਾਂ ਦੀਆਂ ਧੱਜੀਆਂ ਉਡਾਈਆਂ: ਜਥੇਦਾਰ

ਅੰਮ੍ਰਿਤਸਰ, 24 ਅਗੱਸਤ (ਪਰਮਿੰਦਰਜੀਤ): ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿ: ਇਕਬਾਲ ਸਿੰਘ ਵਲੋਂ 5 ਅਗੱਸਤ ਨੂੰ ਅਯੋਧਿਆ ਵਿਖੇ ਦਿਤੇ ਬਿਆਨ 'ਤੇ ਅਸਹਿਮਤੀ ਪ੍ਰਗਟਾਉਂਦਿਆਂ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਇਕ ਵਖਰੀ ਕੌਮ ਸੀ, ਹੈ ਅਤੇ ਰਹੇਗੀ। ਇਸ ਲਈ ਸਿੱਖਾਂ ਨੂੰ ਕਿਸੇ ਕੋਲੋਂ ਸਰਟੀਫ਼ੀਕੇਟ ਲੈਣ ਦੀ ਲੋੜ ਨਹੀਂ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ 'ਜਥੇਦਾਰ' ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਸਿੱਖ ਭਾਵਨਾਵਾਂ ਦੀਆਂ ਧੱਜੀਆਂ ਉਡਾਈਆਂ ਹਨ। ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨ ਵਿਚ ਅਰਦਾਸ ਕਰਨ ਵਾਲੇ ਕੁੱਝ ਸਿੱਖ ਨੌਜਵਾਨਾਂ ਨੂੰ ਸਰਕਾਰ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਉਚਿਤ ਨਹੀਂ ਕਿਉਂਕਿ ਅਰਦਾਸ ਕਰਨਾ ਸਿੱਖ ਦਾ ਧਾਰਮਕ ਫ਼ਰਜ਼ ਹੈ। ਪੈਸੇ ਦੇ ਲਾਲਚ ਵਿਚ ਕੀਤੀ ਜਾਂ ਕਰਵਾਈ ਅਰਦਾਸ ਸਿੱਖ ਧਰਮ ਦਾ ਅੰਗ ਨਹੀਂ ਹੈ। ਸਿੱਖ ਨੌਜਵਾਨ ਉਕਸਾਊ ਬਿਆਨਾਂ ਤੋਂ ਸੁਚੇਤ ਰਹਿਣ।imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement