ਅਰਵਿੰਦ ਕੇਜਰੀਵਾਲ ਦਾ ਦਾਅਵਾ- 800 ਕਰੋੜ ਰੁਪਏ ’ਚ AAP ਦੇ 40 ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼
Published : Aug 25, 2022, 3:01 pm IST
Updated : Oct 11, 2022, 6:12 pm IST
SHARE ARTICLE
Arvind Kejriwal
Arvind Kejriwal

ਇਸ ਦੇ ਨਾਲ ਹੀ ਉਹਨਾਂ ਨੇ ਇਹਨਾਂ 800 ਕਰੋੜ ਰੁਪਏ ਦੇ ਸਰੋਤ ‘ਤੇ ਸਵਾਲ ਚੁੱਕਿਆ ਅਤੇ ਕਿਹਾ ਕਿ ਇਹ 800 ਕਰੋੜ ਕਿਸ ਦੇ ਹਨ, ਕਿੱਥੇ ਰੱਖੇ ਹਨ?


ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 800 ਕਰੋੜ ਰੁਪਏ ’ਚ ਆਮ ਆਦਮੀ ਪਾਰਟੀ ਦੇ 40 ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਹਨਾਂ 800 ਕਰੋੜ ਰੁਪਏ ਦੇ ਸਰੋਤ ‘ਤੇ ਸਵਾਲ ਚੁੱਕਿਆ ਅਤੇ ਕਿਹਾ ਕਿ ਇਹ 800 ਕਰੋੜ ਕਿਸ ਦੇ ਹਨ, ਕਿੱਥੇ ਰੱਖੇ ਹਨ?

Arvind KejriwalArvind Kejriwal

ਆਪਣੀ ਰਿਹਾਇਸ਼ 'ਤੇ 'ਆਪ' ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ  ਕੇਜਰੀਵਾਲ ਆਪਣੇ ਵਿਧਾਇਕਾਂ ਨਾਲ ਭਾਜਪਾ ਦੇ 'ਆਪ੍ਰੇਸ਼ਨ ਲੋਟਸ' ਦੀ ਅਸਫਲਤਾ ਲਈ ਪ੍ਰਾਰਥਨਾ ਕਰਨ ਮਹਾਤਮਾ ਗਾਂਧੀ ਦੇ ਸਮਾਰਕ ਸਥਾਨ ਰਾਜਘਾਟ 'ਤੇ ਗਏ। ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, "ਸੀਬੀਆਈ ਨੇ ਮੇਰੇ ਉਪ ਮੁੱਖ ਮੰਤਰੀ ਦੇ ਘਰ ਦੇ ਗੱਦਿਆਂ ਅਤੇ ਕੰਧਾਂ ਦੀ ਵੀ ਤਲਾਸ਼ੀ ਲਈ ਪਰ ਇਕ ਵੀ ਰੁਪਿਆ ਨਹੀਂ, ਜਿਸ ਦਾ ਕੋਈ ਹਿਸਾਬ ਨਾ ਹੋਵੇ।"

Manish Sisodia Claims Message From BJPManish Sisodia

ਉਹਨਾਂ ਦਾਅਵਾ ਕੀਤਾ, "ਸੀਬੀਆਈ ਦੇ ਛਾਪੇ ਤੋਂ ਇਕ ਦਿਨ ਬਾਅਦ ਭਾਜਪਾ ਨੇ ਸਿਸੋਦੀਆ ਕੋਲ ਪਹੁੰਚ ਕੀਤੀ ਅਤੇ ਉਹਨਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਅਤੇ ਕੇਜਰੀਵਾਲ ਨੂੰ ਧੋਖਾ ਦੇਣ ਲਈ ਕਿਹਾ"। 'ਆਪ' ਮੁਖੀ ਨੇ ਕਿਹਾ, ''ਮੈਂ ਖੁਸ਼ਕਿਸਮਤ ਹਾਂ ਕਿ ਮੇਰੇ ਕੋਲ ਮਨੀਸ਼ ਸਿਸੋਦੀਆ ਹਨ, ਜਿਨ੍ਹਾਂ ਦੀ ਮੁੱਖ ਮੰਤਰੀ ਅਹੁਦੇ ਦੀ ਕੋਈ ਇੱਛਾ ਨਹੀਂ ਹੈ। ਲੋਕਾਂ ਨੇ ਦਿੱਲੀ ਵਿਚ ਇਕ ‘ਕੱਟੜ ਇਮਾਨਦਾਰ’ ਸਰਕਾਰ ਚੁਣੀ ਹੈ, ਜੋ ਉਹਨਾਂ ਨਾਲ ਧੋਖਾ ਨਹੀਂ ਕਰੇਗੀ”।

Arvind KejriwalArvind Kejriwal

'ਆਪ' ਨੇ ਦੋਸ਼ ਲਾਇਆ ਕਿ ਉਸ ਦੇ ਦਿੱਲੀ ਦੇ 40 ਵਿਧਾਇਕਾਂ ਨੂੰ ਭਾਜਪਾ ਨੇ ਨਿਸ਼ਾਨਾ ਬਣਾਇਆ ਹੈ ਅਤੇ ਉਹਨਾਂ ਨੂੰ ਪੱਖ ਬਦਲਣ ਲਈ 20-20 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ ਜਦਕਿ ਸਾਰੇ 62 ਵਿਧਾਇਕ ਪਾਰਟੀ ਨਾਲ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement