ਦੇਰ ਰਾਤ ਛੇਹਰਟਾ ਗਰੀਨ ਵੈਲੀ 'ਚ ਗੁੰਡਾਗਰਦੀ, ਦੋ ਗੁੱਟਾਂ ਵਿਚਾਲੇ ਗੋਲੀਬਾਰੀ
Published : Aug 25, 2023, 1:03 pm IST
Updated : Aug 25, 2023, 1:03 pm IST
SHARE ARTICLE
File Photo
File Photo

ਕਰੀਬ 9.30 ਵਜੇ ਅਚਾਨਕ ਕਾਰ ਅਤੇ ਐਕਟਿਵਾ 'ਤੇ ਸਵਾਰ ਕੁਝ ਨੌਜਵਾਨਾਂ ਨੇ ਕਿਸੇ ਗੱਲ ਨੂੰ ਲੈ ਕੇ ਆਹਮੋ-ਸਾਹਮਣੇ ਹੋ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ।

 

ਅੰਮ੍ਰਿਤਸਰ -  ਥਾਣਾ ਛੇਹਰਟਾ ਦੇ ਗਰੀਨ ਵੈਲੀ ਇਲਾਕੇ 'ਚ ਦੋ ਧਿਰਾਂ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਗੁਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਇਲਾਕਾ ਵਾਸੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ।

ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਕਰੀਬ 9.30 ਵਜੇ ਅਚਾਨਕ ਕਾਰ ਅਤੇ ਐਕਟਿਵਾ 'ਤੇ ਸਵਾਰ ਕੁਝ ਨੌਜਵਾਨਾਂ ਨੇ ਕਿਸੇ ਗੱਲ ਨੂੰ ਲੈ ਕੇ ਆਹਮੋ-ਸਾਹਮਣੇ ਹੋ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਘੱਟੋ-ਘੱਟ 20 ਤੋਂ 25 ਰਾਉਂਡ ਗੋਲੀਬਾਰੀ ਹੋਈ। ਗੋਲੀਆਂ ਚੱਲਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।

ਥਾਣਾ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗੋਲੀ ਚੱਲਣ ਦੀ ਸੂਚਨਾ ਮਿਲਦਿਆਂ ਹੀ ਉਹ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਕਿਸੇ ਪਾਸਿਓਂ ਕੋਈ ਲਿਖਤੀ ਸ਼ਿਕਾਇਤ ਨਹੀਂ ਮਿਲੀ। ਫਿਲਹਾਲ ਉਹ ਅਣਪਛਾਤੇ ਹਮਲਾਵਰਾਂ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫ਼ਤ 'ਚ ਹੋਣਗੇ।   

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement