ਜ਼ੀਰਾ : ਭੇਦਭਰੇ ਹਾਲਾਤ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ

By : GAGANDEEP

Published : Aug 25, 2023, 3:55 pm IST
Updated : Aug 25, 2023, 3:55 pm IST
SHARE ARTICLE
photo
photo

ਮ੍ਰਿਤਕ ਅਪਣੇ ਪਿੱਛੇ ਆਪਣੀ ਪਤਨੀ ਤੇ ਤਿੰਨ ਬੱਚੇ ਛੱਡ ਗਿਆ

 

ਜ਼ੀਰਾ- ਜ਼ੀਰਾ ਨੇੜਲੇ ਪਿੰਡ ਗਾਦੜੀਵਾਲਾ 'ਚ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (34 ਸਾਲ) ਪੁੱਤਰ ਮਾਸਟਰ ਅਜੀਤ ਸਿੰਘ ਵਾਸੀ ਪਿੰਡ ਗਾਦੜੀ ਵਾਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਘਰ ਵਿਚ ਹੀ ਸੀ ਤਾਂ ਅਚਾਨਕ ਉਸ ਕੋਲ ਮੌਜੂਦ 32 ਬੋਰ ਦੇ ਪਿਸਤੌਲ ਵਿਚੋਂ ਗੋਲੀ ਚੱਲ ਗਈ, ਜੋ ਕਿ ਉਸ ਦੀ ਛਾਤੀ ਵਿਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪਟਿਆਲਾ 'ਚ ਪੁਲਿਸ ਮੁਲਾਜ਼ਮ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਇਸ ਸੰਬੰਧੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਜ਼ੀਰਾ ਤੋਂ ਏ.ਐੱਸ.ਆਈ ਲਖਵੀਰ ਸਿੰਘ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ ’ਤੇ ਪੁੱਜੇ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਕਲਮਬੱਧ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਕੁਲਵਿੰਦਰ ਕੌਰ ਅਤੇ ਦੋ ਬੇਟੇ ਅਤੇ ਇਕ ਬੇਟੀ ਛੱਡ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement