Barnala News : ਬਰਨਾਲਾ ਦੇ ਤਪਾ 'ਚ ਕਰੰਟ ਲੱਗਣ ਨਾਲ ਬੱਚੇ ਦੀ ਮੌਤ

By : BALJINDERK

Published : Aug 25, 2025, 8:11 pm IST
Updated : Aug 25, 2025, 8:11 pm IST
SHARE ARTICLE
ਬਰਨਾਲਾ ਦੇ ਤਪਾ 'ਚ ਕਰੰਟ ਲੱਗਣ ਨਾਲ ਬੱਚੇ ਦੀ ਮੌਤ
ਬਰਨਾਲਾ ਦੇ ਤਪਾ 'ਚ ਕਰੰਟ ਲੱਗਣ ਨਾਲ ਬੱਚੇ ਦੀ ਮੌਤ

Barnala News : 10 ਸਾਲਾ ਬੱਚਾ ਦੇਵਜੀਤ ਮੀਂਹ 'ਚ ਰਿਹਾ ਸੀ ਨਹਾ, ਲੋਹੇ ਦੇ ਗੇਟ ਨੂੰ ਹੱਥ ਲਗਾਉਂਦੇ ਹੀ ਲੱਗਿਆ ਕਰੰਟ

Barnala News in Punjbai : ਬਰਨਾਲਾ ਦੀ ਤਪਾ ਮੰਡੀ ਦੇ ਸਦਰ ਬਾਜ਼ਾਰ ਨਜ਼ਦੀਕ ਲੋਹੇ ਦੇ ਗੇਟ 'ਚ ਕਰੰਟ ਆਉਣ ਕਾਰਨ ਇੱਕ 10 ਸਾਲਾਂ ਬੱਚੇ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਤੋਂ ਪੈ ਰਹੇ ਲਗਾਤਾਰ ਮੀਂਹ ਬਰਸਾਤ ਕਾਰਨ ਪੂਰਾ ਸ਼ਹਿਰ ਜਲਥਲ ਹੋ ਗਿਆ ਹੈ। ਇਸ ਦੌਰਾਨ ਬੱਚਾ ਦੇਵਜੀਤ ਪੁੱਤਰ ਇੰਦਰਜੀਤ ਵਾਸੀ ਪਿਆਰਾ ਲਾਲ ਬਸਤੀ ਤਪਾ ਦੂਸਰੇ ਬੱਚਿਆਂ ਨਾਲ ਮੀਂਹ ਦਾ ਆਨੰਦ ਲੈ ਰਿਹਾ ਸੀ, ਜਦ ਉਹ ਸਦਰ ਬਾਜ਼ਾਰ ’ਚ ਲੱਗੇ ਮੁੱਖ ਗੇਟ ਨਜ਼ਦੀਕ ਪੁੱਜੇ ਤਾਂ ਉਸਦਾ ਹੱਥ ਲੋਹੇ ਦੇ ਗੇਟ ਨੂੰ ਲੱਗ ਗਿਆ ਅਤੇ ਕਰੰਟ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ।

1

ਨਜ਼ਦੀਕੀ ਦੁਕਾਨਦਾਰਾਂ ਨੇ ਬੱਚੇ ਨੂੰ ਚੁੱਕ ਕੇ ਇੱਕ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਕਰਵਾਇਆ ਤੋਂ ਬਾਅਦ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਜਿਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਬਾਰੇ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

 (For more news apart from Child dies due to electrocution in Barnala Tapa News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement