ਡੇਰਾਬੱਸੀ 'ਚ ਨਿਰਮਾਣ ਅਧੀਨ ਇਮਾਰਤ ਡਿੱਗੀ, ਮਾਲਕ ਸਮੇਤ ਚਾਰ ਦੀ ਮੌਤ
Published : Sep 25, 2020, 1:59 am IST
Updated : Sep 25, 2020, 1:59 am IST
SHARE ARTICLE
image
image

ਡੇਰਾਬੱਸੀ 'ਚ ਨਿਰਮਾਣ ਅਧੀਨ ਇਮਾਰਤ ਡਿੱਗੀ, ਮਾਲਕ ਸਮੇਤ ਚਾਰ ਦੀ ਮੌਤ

ਡੇਰਾਬੱਸੀ, 24 ਸਤੰਬਰ (ਗੁਰਜੀਤ ਸਿੰਘ ਈਸਾਪੁਰ) : ਡੇਰਾਬੱਸੀ ਸਬ-ਡਵੀਜ਼ਨ ਦੇ ਰਾਮਲੀਲਾ ਗਰਾਉਂਡ ਨੇੜੇ ਵਾਰਡ ਨੰਬਰ 14 ਵਿਚ ਉਸਾਰੀ ਅਧੀਨ ਇਕ ਵਪਾਰਕ ਇਮਾਰਤ ਪਹਿਲੀ ਮੰਜ਼ਿਲ ਦੀ ਉਸਾਰੀ ਦੌਰਾਨ ਵੀਰਵਾਰ ਸਵੇਰੇ 9:30 ਵਜੇ ਢਹਿ-ਢੇਰੀ ਹੋ ਗਈ । ਤਕਰੀਬਨ ਚਾਰ ਘੰਟਿਆਂ ਦੇ ਬਚਾਅ ਕਾਰਜਾਂ ਦੌਰਾਨ, ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਦੋ ਵਿਅਕਤੀਆਂ ਨੂੰ ਬਾਹਰ ਕੱਢ ਲਿਆ ਗਿਆ, ਜਦਕਿ ਮਲਬੇ ਵਿਚ ਫਸੇ ਹੋਰਨਾਂ ਨੂੰ ਬਚਾਉਣ ਵਿਚ ਐਨ.ਡੀ.ਆਰ.ਐਫ਼ ਟੀਮਾਂ ਨੂੰ ਦੋ ਘੰਟੇ ਹੋਰ ਲੱਗੇ। ਇਮਾਰਤ ਹੇਠ ਆਉਣ ਕਾਰਨ ਚਾਰ ਵਿਅਕਤੀਆਂ ਦੀ ਜਾਨ ਚਲੀ ਗਈ। ਜਾਨ ਗਵਾਉਣ ਵਾਲੇ ਵਿਅਕਤੀਆਂ ਵਿਚ ਇਮਾਰਤ ਵਿਚ ਕੰਮ ਕਰਨ ਵਾਲੇ ਤਿੰਨ ਪ੍ਰਵਾਸੀ ਮਜ਼ਦੂਰ ਅਤੇ ਇਕ ਇਮਾਰਤ ਦਾ ਮਾਲਕ ਵੀ ਸ਼ਾਮਲ ਹੈ, ਜਿਸ ਨੂੰ ਮੌਕੇ ਸਥਾਨਕ ਸਿਵਲ ਪ੍ਰਸ਼ਾਸਨ ਵਲੋਂ ਗੰਭੀਰ ਜ਼ਖਮੀ ਹੋਣ ਕਾਰਨ ਡਾਕਟਰੀ ਸਹਾਇਤਾ ਲਈ ਤੁਰਤ ਜੀਐਮਸੀਐਚ ਸੈਕਟਰ 32 ਭੇਜਿਆ ਗਿਆ ਸੀ ਪਰ ਡਾਕਟਰਾਂ ਵਲੋਂ ਉਸ ਨੂੰ ਬਚਾਉਣ ਦੀਆਂ ਭਰਪੂਰ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੋਪੀ ਚੰਦ (60), ਰਾਜੂ (46) ਅਤੇ ਰਮੇਸ਼ (45) ਉਸਾਰੀ ਮਜ਼ਦੂਰਾਂ ਵਜੋਂ ਹੋਈ ਹੈ ਅਤੇ ਇਮਾਰਤ ਦਾ ਮਾਲਕ 72 ਸਾਲਾ ਹਰਦੇਵ ਸਿੰਘ ਵਜੋਂ ਹੋਈ ।  ਇਸੇ ਦੌਰਾਨ 4 ਹੋਰ ਮਜ਼ਦੂਰ ਜੋ ਇਮਾਰਤ ਦੇ ਨੇੜੇ ਕੰਮ ਕਰ ਰਹੇ ਸਨ ਛੱਤ ਦੇ ਅਚਾਨਕ ਡਿੱਗਣ ਦੇ ਬਾਵਜੂਦ ਬਚ ਗਏ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement