ਜੰਮੂ ਕਸ਼ਮੀਰ 'ਚ ਅਤਿਵਾਦੀ ਹਮਲੇ ਵਿਚ ਜਵਾਨ ਸ਼ਹੀਦ
Published : Sep 25, 2020, 1:35 am IST
Updated : Sep 25, 2020, 1:35 am IST
SHARE ARTICLE
image
image

ਜੰਮੂ ਕਸ਼ਮੀਰ 'ਚ ਅਤਿਵਾਦੀ ਹਮਲੇ ਵਿਚ ਜਵਾਨ ਸ਼ਹੀਦ

ਜੰਮੂ, 24 ਸਤੰਬਰ (ਸਰਬਜੀਤ ਸਿੰਘ) : ਜੰਮੂ-ਕਸ਼ਮੀਰ ਦੇ ਬਡਗਾਮਜ਼ਿਲ 'ਚ ਮੋਟਰਸਾਈਕਲ ਸਵਾਰ ਅਤਿਵਾਦੀਆਂ ਨੇ ਸੀ ਆਰ ਪੀ ਐਫ਼ ਦੇ ਜਵਾਨ ਨੂੰ ਗੋਲੀ ਮਾਰ ਕੇ ਗੰਭੀਰ ਰੂਪ ਜ਼ਖਮੀ ਕਰ ਦਿਤਾ ਅਤੇ ਉਸ ਦੀ ਸਰਕਾਰੀ ਰਾਈਫ਼ਲ ਖੋਹਕੇ ਫ਼ਰਾਰ ਹੋ ਗਏ। ਬਾਅਦ ਵਿਚ ਜ਼ਖ਼ਮੀ ਜਵਾਨ ਦੀ ਮੌਤ ਹੋ ਗਈ। ਇਕ ਪੁਲਿਸ ਅਧਿਕਾਰੀ ਵਲੋਂ ਦਿਤੀ ਜਾਣਕਾਰੀ ਅਨੁਸਾਰ ਅਤਿਵਾਦੀਆਂ ਨੇ ਬਡਗਾਮ ਜ਼ਿਲੇ ਦੇ ਕੈਸਰਮੁੱਲਾ ਵਿਖੇ ਸੀਆਰਪੀਐਫ਼ ਦੀ 117 ਵੀਂ ਬਟਾਲੀਅਨ ਦੇ ਸਹਾਇਕ ਸਬ-ਇੰਸਪੈਕਟਰ ਨੂੰ ਗੋਲੀ ਮਾਰ ਦਿਤੀ ਸੀ। ਉਨ੍ਹਾਂ ਦਸਿਆ ਕਿ ਅਤਿਵਾਦੀ ਸ਼ਹੀਦ ਹੋਏ ਜਵਾਨ ਦੀ ਸਰਵਿਸ ਰਾਈਫ਼ਲ (ਏ ਕੇ ਰਾਈਫ਼ਲ) ਵੀ ਅਪਣੇ ਨਾਲ ਲੈ ਗਿਆ। ਅਧਿਕਾਰੀ ਨੇ ਦਸਿਆ ਕਿ ਫ਼ੌਜੀ ਦੀ ਬਦਾਮੀ ਬਾਗ਼ ਵਿਖੇ ਸਥਿਤ 92 ਬੇਸ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀ ਨੇ ਦਸਿਆ ਕਿ ਇਲਾਕੇ ਦੀ ਘੇਰਾਬੰਦੀ ਤੋਂ ਬਾਅਦ ਅਤਿਵਾਦੀਆਂ ਦੀ ਭਾਲ ਸ਼ੁਰੂ ਕਰ ਦਿਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement