ਹਰ ਪੰਜਾਬ ਨਿਵਾਸੀ ਕਿਸਾਨਾਂ ਵਲੋਂ ਦਿਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰੇ : ਸੁਨੀਲ ਜਾਖੜ
Published : Sep 25, 2020, 2:02 am IST
Updated : Sep 25, 2020, 2:02 am IST
SHARE ARTICLE
image
image

ਹਰ ਪੰਜਾਬ ਨਿਵਾਸੀ ਕਿਸਾਨਾਂ ਵਲੋਂ ਦਿਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰੇ : ਸੁਨੀਲ ਜਾਖੜ

ਮੋਦੀ ਸਰਕਾਰ ਕਿਸਾਨਾਂ ਨੂੰ ਘਸਿਆਰੇ ਅਤੇ ਸੂਬਿਆਂ ਨੂੰ ਮਿਉਂਸਪਲ ਕਮੇਟੀਆਂ ਬਣਾ ਕੇ ਰਖਣਾ ਚਾਹੁੰਦੀ ਹੈ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 24 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਵਲੋਂ ਕੱਲ ਦੇ ਪੰਜਾਬ ਬੰਦ ਨੂੰ ਹਰ ਪੱਖੋਂ ਕਾਮਯਾਬ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਦਸ ਦੇਣ ਕਿ ਪੰਜਾਬੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਕਿਸੇ ਵੀ ਹਾਲਤ ਵਿਚ ਪ੍ਰਵਾਨ ਨਹੀਂ ਕਰਨਗੇ ਅਤੇ ਇਨ੍ਹਾਂ ਨੂੰ ਰੱਦ ਕਰਾ ਕੇ ਹੀ ਸਾਹ ਲੈਣਗੇ।
ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਗਠਜੋੜ ਦੀ ਕੇਂਦਰੀ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂ ਉੱਤੇ ਬਣਾਏ ਗਏ ਇਹ ਤਿੰਨੇ ਨਵੇਂ ਕਾਨੂੰਨ ਨਾ ਸਿਰਫ਼ ਕਿਸਾਨੀ ਬਲਕਿ ਮਜ਼ਦੂਰ, ਦੁਕਾਨਦਾਰ, ਵਪਾਰੀ, ਆੜ੍ਹਤੀ ਅਤੇ ਸਨਅਤਕਾਰ ਸਮੇਤ ਪੰਜਾਬ ਦੇ ਹਰ ਵਰਗ ਲਈ ਮਾਰੂ ਸਾਬਤ ਹੋਣਗੇ। ਉਹਨਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦਾ ਧੁਰਾ ਕਿਸਾਨੀ ਹੈ ਅਤੇ ਜੇ ਕਿਸਾਨੀ ਹੀ ਤਬਾਹ ਹੋ ਗਈ ਤਾਂ ਇਸ ਦਾ ਸੇਕ ਸੂਬੇ ਦੇ ਹਰ ਵਰਗ ਨੂੰ ਲੱਗੇਗਾ। ਇਸੇ ਦੌਰਾਨ ਕਾਂਗਰਸ ਵਿਧਾਨਕਾਰ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਮਾਰੂ ਇਹ ਤਿੰਨੇ ਕਾਨੂੰਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਘਸਿਆਰੇ ਬਣਾਉਣ ਅਤੇ ਸੂਬਿਆਂ ਦੇ ਸਾਰੇ ਅਧਿਕਾਰ ਅਪਣੇ ਕਬਜ਼ੇ ਵਿਚ ਕਰ ਕੇ ਸੂਬਿਆਂ ਨੂੰ ਮਹਿਜ਼ ਮਿਉਂਸਪਲ ਕਮੇਟੀਆਂ ਦੀ ਤਰ੍ਹਾਂ ਪ੍ਰਬੰਧਕੀ ਇਕਾਈਆਂ ਬਣਾ ਕੇ ਰੱਖਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਲਈ ਸ਼੍ਰੋਮਣੀ ਅਕਾਲੀ ਦਲ ਵੀ ਬਰਾਬਰ ਦਾ ਦੋਸ਼ੀ ਹੈ ਜਿਹੜਾ ਪਿਛਲੇ ਚਾਰ ਮਹੀਨੇ ਦਿਨ ਰਾਤ ਬੜੀimageimage ਢੀਠਤਾਈ ਨਾਲ ਇਨ੍ਹਾਂ ਕਾਨੁੰਨਾਂ ਨੂੰ ਕਿਸਾਨਾਂ ਲਈ ਬਹੁਤ ਹੀ ਫ਼ਾਇਦੇਮੰਦ ਗਰਦਾਨਦਾ ਰਿਹਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement