ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਡੀ.ਜੀ.ਪੀ. ਪੰਜਾਬ ਦਾ ਵਾਧੂ ਚਾਰਜ ਸੰਭਾਲਿਆ
Published : Sep 25, 2021, 6:33 pm IST
Updated : Sep 25, 2021, 6:33 pm IST
SHARE ARTICLE
Iqbal Preet Singh Sahota
Iqbal Preet Singh Sahota

ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਕਬਾਲ ਪ੍ਰੀਤ ਸਿੰਘ ਸਹੋਤਾ ਆਰਮਡ ਬਟਾਲੀਅਨ, ਪੰਜਾਬ ਦੇ ਵਿਸ਼ੇਸ਼ ਡੀਜੀਪੀ ਦਾ ਚਾਰਜ ਵੀ ਨਿਭਾਉਂਦੇ ਰਹਿਣਗੇ।

 

ਚੰਡੀਗੜ੍ਹ: 1988 ਬੈਚ ਦੇ ਆਈ.ਪੀ.ਐਸ. ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਪੁਲਿਸ ਫੋਰਸ ਦੇ ਮੁਖੀ) ਪੰਜਾਬ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਕਬਾਲ ਪ੍ਰੀਤ ਸਿੰਘ ਸਹੋਤਾ ਆਰਮਡ ਬਟਾਲੀਅਨ, ਪੰਜਾਬ ਦੇ ਵਿਸ਼ੇਸ਼ ਡੀਜੀਪੀ ਦਾ ਚਾਰਜ ਵੀ ਨਿਭਾਉਂਦੇ ਰਹਿਣਗੇ।

 

Iqbal Preet Singh Sahota
Iqbal Preet Singh Sahota

 

ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਪੰਜਾਬ ਪੁਲਿਸ ਵੱਲੋਂ ਬੀਤੇ ਸਮੇਂ ਵਿੱਚ ਕੀਤੀਆਂ ਗਈਆਂ ਸਾਰੀਆਂ ਪਹਿਲਕਦਮੀਆਂ ਨੂੰ ਬੇਹੱਦ ਸ਼ਲਾਘਾਯੋਗ ਦੱਸਦਿਆਂ ਕਿਹਾ ਕਿ ਉਹ ਸੂਬਾ ਪੁਲਿਸ ਦੀ ਹੋਰ ਬਿਹਤਰੀ ਲਈ ਕੰਮ ਕਰਦੇ ਰਹਿਣਗੇ।

 

Iqbal Preet Singh SahotaIqbal Preet Singh Sahota

 

ਡੀਜੀਪੀ ਨੇ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਮਾੜੇ ਅਨਸਰਾਂ ’ਤੇ ਨਜ਼ਰ ਰੱਖਣ ਤੋਂ ਇਲਾਵਾ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਮੇਰੀ ਪ੍ਰਮੱਖ ਤਰਜੀਹ ਹੋਵੇਗੀ।“ ਜ਼ਿਕਰਯੋਗ ਹੈ ਕਿ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਰਾਜ ਵਿੱਚ ਵੱਖ -ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ। ਵਿਸ਼ੇਸ਼ ਡੀਜੀਪੀ ਆਰਮਡ ਬਟਾਲੀਅਨ ਪੰਜਾਬ ਵਜੋਂ ਤਾਇਨਾਤੀ ਤੋਂ ਪਹਿਲਾਂ, ਉਹ ਪੰਜਾਬ ਹੋਮ ਗਾਰਡਜ਼ ਅਤੇ ਕਮਾਂਡੈਂਟ ਜਨਰਲ ਸਿਵਲ ਡਿਫੈਂਸ ਦੇ ਵਿਸ਼ੇਸ਼ ਡੀਜੀਪੀ ਵੀ ਰਹਿ ਚੁੱਕੇ ਹਨ।

 

Iqbal Preet Singh SahotaIqbal Preet Singh Sahota

 

ਉਨ੍ਹਾਂ ਏਡੀਜੀਪੀ ਪੀਏਪੀ ਜਲੰਧਰ, ਏਡੀਜੀਪੀ ਰੇਲਵੇ, ਏਡੀਜੀਪੀ ਜੇਲ੍ਹਾਂ, ਏਡੀਜੀਪੀ ਪ੍ਰਸ਼ਾਸਨ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਅਤੇ ਪੰਜਾਬ ਪੁਲਿਸ ਵਿੱਚ ਹੋਰ ਵੱਡੇ ਅਹੁਦਿਆਂ ’ਤੇ ਵੀ ਸੇਵਾ ਨਿਭਾਈ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement