ਵਿਦਿਆਰਥੀਆਂ ਦੀ ਪੜ੍ਹਾਈ ’ਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗ 29 ਤੇ 30 ਸਤੰਬਰ ਨੂੰ
Published : Sep 25, 2021, 12:22 am IST
Updated : Sep 25, 2021, 12:22 am IST
SHARE ARTICLE
image
image

ਵਿਦਿਆਰਥੀਆਂ ਦੀ ਪੜ੍ਹਾਈ ’ਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗ 29 ਤੇ 30 ਸਤੰਬਰ ਨੂੰ

ਚੰਡੀਗੜ੍ਹ, 24 ਸਤੰਬਰ (ਸ.ਸ.ਸ.) : ਪੰਜਾਬ ਸਕੂਲ ਸਿਖਿਆ ਵਿਭਾਗ ਨੇ ਮਿਡਲ, ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ’ਚ ਸੁਧਾਰ ਲਿਆਉਣ ਲਈ 29 ਅਤੇ 30 ਸਤੰਬਰ ਨੂੰ ਮਾਪੇ-ਅਧਿਆਪਕ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਐਸ.ਸੀ.ਈ.ਆਰ.ਟੀ ਦੇ ਡਾਇਰੈਕਟਰ ਜਰਨੈਲ ਸਿੰੰਘ ਵਲੋਂ ਇਸ ਸਬੰਧ ਵਿਚ ਪੱਤਰ ਜਾਰੀ ਕਰ ਦਿਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਇਸ ਦਾ ਉਦੇਸ਼ ਮਾਪਿਆਂ ਨਾਲ ਮੀਟਿੰਗ ਕਰ ਕੇ ਬੱਚਿਆਂ ਦੀ ਅਗਲੇਰੀ ਪੜ੍ਹਾਈ ਨੂੰ ਰੂਪ ਦੇਣਾ ਅਤੇ ਉਨ੍ਹਾਂ ਦੀ ਪੜ੍ਹਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨ੍ਹਾਂ ਦੇ ਮਾਪਿਆਂ ਨਾਲ ਸਾਰੇ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ, ਉਨ੍ਹਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ ਅਤੇ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਵਿਚ ਕਾਰਗੁਜ਼ਾਰੀ ਬਾਰੇ ਸੂਚਿਤ ਕਰਨ ਲਈ ਆਖਿਆ ਗਿਆ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement