ਟੈਕਸ ਚੋਰੀ ਦੇ ਮਾਮਲੇ ਵਿੱਚ ਟਰਾਂਸਪੋਰਟ ਕੰਪਨੀ ਦੇ ਮਾਲਕ ਦੇ ਪੁੱਤਰ ਨੂੰ ਚਾਰ ਹੋਰ ਲੋਕਾਂ ਸਣੇ ਕੀਤਾ ਕਾਬੂ
Published : Sep 25, 2022, 1:05 pm IST
Updated : Sep 25, 2022, 1:05 pm IST
SHARE ARTICLE
photo
photo

ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ

 

ਬਠਿੰਡਾ: ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦੇ ਹੋਏ ਗੁਆਂਢੀ ਸੂਬੇ ਹਰਿਆਣਾ ਅਤੇ ਦਿੱਲੀ ਰਸਤੇ ਬਿਨਾਂ ਟੈਕਸ ਅਤੇ ਬਿੱਲਾਂ ਤੋਂ ਵਪਾਰਕ ਸਾਮਾਨ ਲਿਆ ਕੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧ ਵਿੱਚ ਦਿੱਲੀ ਮਾਲਵਾ ਟਰਾਂਸਪੋਰਟ ਕੰਪਨੀ ਦੇ ਮਾਲਕ, ਉਸ ਦਾ ਪੁੱਤਰ, ਤਿੰਨ ਡਰਾਈਵਰਾਂ ਤੇ ਇੱਕ ਏਜੰਟ ਸਮੇਤ ਕਰ ਤੇ ਆਬਕਾਰੀ ਵਿਭਾਗ ਪੰਜਾਬ ਦੇ ਕਰਮਚਾਰੀਆਂ, ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਕਾਰਵਾਈ ਕਰਦੇ ਹੋਏ ਟਰਾਂਸਪੋਰਟ ਕੰਪਨੀ ਦੇ ਮਾਲਕ ਦੇ ਪੁੱਤਰ, ਤਿੰਨ ਡਰਾਈਵਰਾਂ ਅਤੇ ਇੱਕ ਏਜੰਟ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੇ ਬਠਿੰਡਾ ਯੂਨਿਟ ਵੱਲੋਂ ਪੁਖ਼ਤਾ ਜਾਣਕਾਰੀ ਦੇ ਆਧਾਰ ਉੱਤੇ ਟੀਮਾਂ ਬਣਾ ਕੇ ਬਠਿੰਡਾ ਵਿੱਚ ਮਾਲ ਢੋਣ ਵਾਲੀਆਂ ਸ਼ੱਕੀ ਗੱਡੀਆਂ ਦੀ ਤਲਾਸ਼ੀ ਲਈ ਗਈ।

ਇਸ ਦੌਰਾਨ ਤਿੰਨ ਗੱਡੀਆਂ ਵਿਚ ਲੱਦੇ ਹੋਏ ਸਾਮਾਨ ਵਿੱਚੋਂ ਕੁੱਝ ਸਾਮਾਨ ਬਿਲਟੀਆਂ ਅਤੇ ਬਿਲਾਂ ਤੋਂ ਬਗੈਰ ਹੀ ਪੰਜਾਬ ਵਿੱਚ ਲਿਆਂਦਾ ਜਾ ਰਿਹਾ ਸੀ। ਮੌਕੇ ਉਤੇ ਕੀਤੀ ਮੁੱਢਲੀ ਜਾਂਚ ਉਪਰੰਤ ਇਸ ਘਪਲੇਬਾਜ਼ੀ ਅਤੇ ਮਿਲੀਭੁਗਤ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement