ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇਕ ਫ਼ੌਜੀ ਨੂੰ ਕੀਤਾ ਗਿ੍ਫ਼ਤਾਰ
Published : Sep 25, 2022, 12:35 am IST
Updated : Sep 25, 2022, 12:35 am IST
SHARE ARTICLE
image
image

ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇਕ ਫ਼ੌਜੀ ਨੂੰ ਕੀਤਾ ਗਿ੍ਫ਼ਤਾਰ

ਐਸ.ਏ.ਐਸ.ਨਗਰ, 24 ਸਤੰਬਰ (ਸੁਖਦੀਪ ਸਿੰਘ ਸੋਈ): ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇਥੇ ਦਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਵਿਚ ਚੌਥੀ ਗਿ੍ਫ਼ਤਾਰੀ ਕਰਦੇ ਹੋਏ ਪੰਜਾਬ ਪੁਲਿਸ ਨੇ ਅਰੁਣਾਂਚਲ ਪ੍ਰਦੇਸ਼ ਵਿਚ ਤਾਇਨਾਤ ਇਕ ਫ਼ੌਜੀ ਜਵਾਨ ਨੂੰ  ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ ਜਿਸ 'ਤੇ ਮੁਲਜ਼ਮ ਵਿਦਿਆਰਥਣ ਨੂੰ  ਬਲੈਕਮੇਲ ਕਰਨ ਦਾ ਸ਼ੱਕ ਹੈ |
ਇਹ ਕਾਰਵਾਈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਮਾਮਲੇ ਦੀ ਉੱਚ ਪਧਰੀ ਜਾਂਚ ਲਈ, ਏਡੀਜੀਪੀ ਕਮਿਊਨਿਟੀ ਅਫ਼ੇਅਰਜ਼ ਡਵੀਜ਼ਨ ਅਤੇ ਮਹਿਲਾ ਮਾਮਲਿਆਂ ਬਾਰੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਗਠਨ, ਦੇ ਹੁਕਮ ਦਿਤੇ ਜਾਣ ਤੋਂ ਕੁੱਝ ਦਿਨ ਬਾਅਦ ਸਾਹਮਣੇ ਆਈ ਹੈ | ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਫ਼ੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ 'ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ  ਦੋਸ਼ੀ ਨੂੰ  ਗਿ੍ਫ਼ਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ | ਉਨ੍ਹਾਂ ਦਸਿਆ ਕਿ ਦੋਸ਼ੀ ਫ਼ੌਜੀ ਜਵਾਨ ਨੂੰ  ਅਰੁਣਾਂਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਂਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦਸਿਆ ਕਿ ਐਸ.ਏ.ਐਸ. ਨਗਰ ਪੁਲਿਸ ਨੇ ਮੁਲਜ਼ਮ ਨੂੰ  ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜਜਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement