1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
Published : Sep 25, 2022, 6:32 pm IST
Updated : Sep 25, 2022, 6:32 pm IST
SHARE ARTICLE
Vigilance arrested the clerk who demanded a bribe of 1 lakh rupees
Vigilance arrested the clerk who demanded a bribe of 1 lakh rupees

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ’ਤੇ ਬਣਨ ਵਾਲੀ ਰਿਹਾਇਸ਼ੀ ਇਮਾਰਤ ਦੇ ਨਕਸ਼ੇ ਦੀ ਪ੍ਰਵਾਨਗੀ ਲੈਣ ਲਈ ਮਿਉਂਸਪਲ ਕਮੇਟੀ ਵਿਚ ਦਰਖਾਸਤ ਦਿੱਤੀ ਸੀ ਪਰ ਉਕਤ ਕਲਰਕ ਉਸ ਦੀ ਫਾਈਲ ਸਬੰਧੀ ਮਨਜ਼ੂਰੀ ਦੇ ਬਦਲੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਦੋਸ਼ੀ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement