ਤਰਨਤਾਰਨ 'ਚ ਅੰਮ੍ਰਿਤਧਾਰੀ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ
Published : Sep 25, 2023, 5:18 pm IST
Updated : Sep 25, 2023, 5:18 pm IST
SHARE ARTICLE
File Photo
File Photo

ਪਰਿਵਾਰ ਨੇ ਦੱਸਿਆ ਕਿ ਉਹਨਾਂ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ

ਤਰਨਤਾਰਨ  : ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਪਿੰਡ ਰਟੌਲ ਵਿਖੇ ਅੰਮ੍ਰਿਤਧਾਰੀ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖ ਗੁਰਜਿੰਦਰ ਸਿੰਘ (45) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਰਟੌਲ ਜੋ ਸਾਰਾ ਦਿਨ ਗੁਰਬਾਣੀ ਪੜ੍ਹਨ ਅਤੇ ਖੇਤੀ ਦਾ ਧੰਦਾ ਕਰਦਾ ਸੀ।

ਬੀਤੇ ਕੱਲ੍ਹ ਸ਼ਾਮ ਜਦੋਂ ਗੁਰਜਿੰਦਰ ਸਿੰਘ ਆਪਣੇ ਘਰੋਂ ਫਸਲ ਨੂੰ ਸਪਰੇਅ ਕਰਨ ਲਈ ਮੋਟਰਸਾਇਕਲ 'ਤੇ ਖੇਤਾਂ ਵੱਲ ਨਿਕਲਿਆ ਤਾਂ ਕਰੀਬ 8 ਵਜੇ ਟਿਊਬਵੈੱਲ ਵਾਲੇ ਕਮਰੇ ਨੇੜੇ ਉਸ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੁਰਜਿੰਦਰ ਸਿੰਘ ਕੁਆਰਾ ਸੀ ਅਤੇ ਉਸ ਦੇ ਦੋ ਵੱਡੇ ਭਰਾਵਾਂ ਧਰਮਿੰਦਰ ਸਿੰਘ ਅਤੇ ਹਰਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਸੀ। 

ਪਰਿਵਾਰ ਵੱਲੋਂ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਪਿੰਡ ਰਟੌਲ ਦੇ ਸਰਪੰਚ ਮਨਦੀਪ ਕੌਰ ਪਤਨੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement