ਸਿੱਧੂ ਮੂਸੇਵਾਲਾ ਦੇ ਕਾਤਲ ਅਰਸ਼ਦ ਖਾਨ ਤੋਂ ਜੇਲ 'ਚੋਂ ਮਿਲਿਆ ਫ਼ੋਨ 
Published : Sep 25, 2023, 2:51 pm IST
Updated : Sep 25, 2023, 2:51 pm IST
SHARE ARTICLE
Arshad Khan
Arshad Khan

ਪੁਲਸ ਵਲੋਂ ਮੋਬਾਇਲ ਨੂੰ ਕਬਜ਼ੇ ਵਿਚ ਲੈਣ ਉਪਰੰਤ ਅਰਸ਼ਦ ਖਾਨ ਖ਼ਿਲਾਫ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਗੋਇੰਦਵਾਲ ਸਾਹਿਬ : ਸਥਾਨਲ ਕੇਂਦਰੀ ਜੇਲ ਵਿਚ ਬੰਦ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਹਵਾਲਾਤੀ ਅਰਸ਼ਦ ਖਾਨ ਕੋਲੋਂ ਮੁੜ ਤੋਂ ਮੋਬਾਇਲ ਫੋਨ ਸਮੇਤ ਸਿਮ ਬਰਾਮਦ ਕੀਤਾ ਗਿਆ ਹੈ। ਇਸ ਤੋਂ ਬਾਅਦ ਅਰਸ਼ਦ ਖ਼ਾਨ 'ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜੇਲ੍ਹ ਵਿਚ ਬੰਦ ਗੈਂਗਸਟਰਾਂ ਕੋਲੋਂ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ ,ਜਿਸ ਨੂੰ ਰੋਕਣ ਵਿਚ ਜੇਲ੍ਹ ਅਧਿਕਾਰੀ ਲਗਾਤਾਰ ਅਸਫ਼ਲ ਸਾਬਤ ਹੋ ਰਹੇ ਹਨ। 

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਨਾਮਜ਼ਦ ਮੁਲਜ਼ਮ ਅਰਸ਼ਦ ਖਾਨ ਪੁੱਤਰ ਰਜ਼ਾਕ ਖਾਨ ਪਾਸੋਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕ੍ਰਿਪਾਲ ਸਿੰਘ ਨੇ ਇਕ ਮੋਬਾਇਲ ਫੋਨ, ਸਿਮ ਸਮੇਤ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁਲਸ ਵਲੋਂ ਮੋਬਾਇਲ ਨੂੰ ਕਬਜ਼ੇ ਵਿਚ ਲੈਣ ਉਪਰੰਤ ਅਰਸ਼ਦ ਖਾਨ ਖ਼ਿਲਾਫ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement