ਪੰਜਾਬ ਸਰਕਾਰ ਭਲਕੇ ਉੱਤਰੀ ਜ਼ੋਨਲ ਕੌਂਸਲ ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ
Published : Sep 25, 2023, 7:56 pm IST
Updated : Sep 25, 2023, 7:56 pm IST
SHARE ARTICLE
CM Bhagwant Mann
CM Bhagwant Mann

ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

ਅੰਮ੍ਰਿਤਸਰ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦਾ ਨਿੱਘਾ ਸੁਆਗਤ ਕਰਨ ‘ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਝਲਕ ਆਉਣ ਵਾਲੇ ਪਤਵੰਤਿਆਂ ਸਾਹਮਣੇ ਪੇਸ਼ ਕਰਨ ਤੋਂ ਇਲਾਵਾ ਉਨ੍ਹਾਂ ਦੀ ਰਿਹਾਇਸ਼ ਦੌਰਾਨ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਸੂਬਾ ਸਰਕਾਰ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸੂਬੇ ਵਿੱਚ ਉਨ੍ਹਾਂ ਦੇ ਆਰਾਮਦਾਇਕ ਠਹਿਰਾਅ ਨੂੰ ਯਕੀਨੀ ਬਣਾਉਣ ਤੋਂ ਇਲਾਵਾ, ਮਹਿਮਾਨਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਪਹਿਲਾਂ ਹੀ ਡਿਊਟੀ ਲਗਾ ਦਿੱਤੀ ਗਈ ਹੈ। ਇਸੇ ਤਰ੍ਹਾਂ ਮੀਟਿੰਗ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ।

ਹਵਾਈ ਅੱਡੇ ’ਤੇ ਮਹਿਮਾਨਾਂ ਦਾ ਪੰਜਾਬੀ ਅੰਦਾਜ਼ ਵਿੱਚ ਨਿੱਘਾ ਸਵਾਗਤ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਦਿੱਲੀ ਦੇ ਐੱਲ.ਜੀ. ਵਿਨੈ ਕੁਮਾਰ ਸਕਸੈਨਾ ਅੰਮ੍ਰਿਤਸਰ ਪਹੁੰਚੇ

ਅੰਮ੍ਰਿਤਸਰ ਵਿਖੇ ਗ੍ਰਹਿ ਮੰਤਰਾਲੇ ਵੱਲੋਂ ਕੀਤੀ ਜਾ ਰਹੀ ਉੱਤਰ ਖੇਤਰੀ ਕੌਂਸਲ ਦੀ 31 ਮੀਟਿੰਗ ਵਿੱਚ ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਡੈਲੀਗੇਟਸ ਅੱਜ ਅੰਮ੍ਰਿਤਸਰ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ। ਅੱਜ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਉੱਪਰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਸ੍ਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਲੈਫਟੀਨੈਂਟ ਗਵਰਨਰ ਦਿੱਲੀ, ਸ੍ਰੀ ਵਿਨੈ ਕੁਮਾਰ ਸਕਸੈਨਾ, ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਦਾ ਪਹੁੰਚਣ ’ਤੇ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਸੂਬਿਆਂ ਦੇ ਉੱਚ ਅਧਿਕਾਰੀ ਵੀ ਇਸ ਮੀਟਿੰਗ ਲਈ ਸ਼ਾਮਲ ਹੋਣ ਲਈ ਪਹੁੰਚੇ ਹਨ।

file photo

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸੂਬਿਆਂ ਤੋਂ ਆ ਰਹੇ ਡੈਲੀਗੇਟਸ ਦੇ ਸਵਾਗਤ ਲਈ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਪੰਜਾਬੀ ਰਿਵਾਇਤੀ ਪਹਿਰਾਵੇ ਵਿੱਚ ਸੱਜੇ ਗੱਭਰੂ ਅਤੇ ਮੁਟਿਆਰਾਂ ਵੱਲੋਂ ਲੋਕ ਸਾਜ਼ਾਂ ਦੀ ਧੁੰਨ ਵਿੱਚ ਲੋਕ ਨਾਚ ਗਿੱਧੇ ਅਤੇ ਭੰਗੜੇ ਪਾ ਕੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਜਾ ਰਿਹਾ ਹੈ। ਮਹਿਮਾਨਾਂ ਦੇ ਗਲਾਂ ਵਿੱਚ ਪੰਜਾਬੀ ਕੈਂਠੇ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।  ਪੰਜਾਬ ਦੀ ਇਸ ਮਹਿਮਾਨ-ਨਿਵਾਜੀ ਅਤੇ ਸਵਾਗਤ ਤੋਂ ਦੂਸਰੇ ਸੂਬਿਆਂ ਦੇ ਮਹਿਮਾਨ ਬਹੁਤ ਖੁਸ਼ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement