Punjab News : ਕੰਗਨਾ ਦੇ ਬਿਆਨ ਵਾਪਸ ਲੈਣ 'ਤੇ MP ਕੰਗ ਨੇ ਕਿਹਾ-ਉਨ੍ਹਾਂ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਹੈ, ਭਾਜਪਾ ਲੀਡਰਸ਼ਿਪ ਧਿਆਨ ਦੇਵੇ
Published : Sep 25, 2024, 6:00 pm IST
Updated : Sep 25, 2024, 7:35 pm IST
SHARE ARTICLE
MP Malvinder Kang
MP Malvinder Kang

ਭਾਜਪਾ ਨੇ ਰਣਨੀਤੀ ਤਹਿਤ ਕੁਝ ਆਗੂ ਅਜਿਹੇ ਰਖੇ ਹੋਏ ਹਨ ਜਿਨ੍ਹਾਂ ਦਾ ਕੰਮ ਸਿਰਫ ਨਫਰਤ ਭਰੇ ਬਿਆਨ ਦੇਣਾ ਹੈ- ਕੰਗ

Punjab News : ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਵਾਪਸ ਲੈਣ ਅਤੇ ਮੁਆਫ਼ੀ ਮੰਗਣ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਅਤੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ।  ਭਾਜਪਾ ਲੀਡਰਸ਼ਿਪ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਨੂੰ ਇੰਨੇ ਦਿਨਾਂ ਬਾਅਦ ਪਤਾ ਲੱਗਾ ਕਿ ਉਹ ਭਾਜਪਾ ਦੀ ਮੈਂਬਰ ਵੀ ਹੈ।  ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਕਿਸੇ ਪਾਰਟੀ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਪੰਚਾਇਤ ਪਾਰਲੀਮੈਂਟ ਦੀ ਮੈਂਬਰ ਵੀ ਹੈ।  ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਮਾਨਸਿਕ ਸਥਿਤੀ ਕਿਹੋ ਜਿਹੀ ਹੋਵੇਗੀ।

ਕੰਗ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਵੀ ਇਹ ਕਹਿੰਦੇ ਰਹੇ ਹਨ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ।  ਇਸ ਲਈ ਭਾਜਪਾ ਨੂੰ ਇਸ ਬਾਰੇ ਤੁਰੰਤ ਵਿਚਾਰ ਕਰਨਾ ਚਾਹੀਦਾ ਹੈ ਅਤੇ ਕੋਈ ਹੱਲ ਕੱਢਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਕੰਗਨਾ ਭਾਜਪਾ ਲੀਡਰਸ਼ਿਪ ਦੀ ਸਹਿਮਤੀ ਤੋਂ ਬਿਨਾਂ ਅਜਿਹੇ ਭੜਕਾਊ ਬਿਆਨ ਦਿੰਦੀ ਹੈ। ਦਰਅਸਲ, ਭਾਜਪਾ ਨੇ ਰਣਨੀਤੀ ਦੇ ਤਹਿਤ ਕੁਝ ਨੇਤਾ ਅਜਿਹੇ ਆਗੂ ਰਖੇ ਹੋਏ ਹਨ, ਜਿਨ੍ਹਾਂ ਦਾ ਕੰਮ ਸਿਰਫ ਨਫ਼ਰਤ ਭਰੇ ਬਿਆਨ ਦੇਣਾ ਹੈ। ਉਨ੍ਹਾਂ ਦੇ ਬਿਆਨ ਸਮਾਜ ਵਿੱਚ ਤਣਾਅ ਪੈਦਾ ਕਰਦੇ ਹਨ ਅਤੇ ਫਿਰ ਬਾਅਦ ਵਿੱਚ ਭਾਜਪਾ ਲੀਡਰਸ਼ਿਪ ਦਿਖਾਵੇ ਲਈ ਅਸਹਿਮਤੀ ਪ੍ਰਗਟ ਕਰਦੀ ਹੈ।

 ਕੰਗ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਚਮੁੱਚ ਕਿਸਾਨਾਂ ਦੇ ਨਾਲ ਹਨ ਤਾਂ ਉਨ੍ਹਾਂ ਨੂੰ ਤੁਰੰਤ ਕੰਗਣਾ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement