Jalandhar News: ਜਲੰਧਰ ਰੋਡ 'ਤੇ ਸਥਿਤ ਇੱਕ ਗੱਦੇ ਦੀ ਫ਼ੈਕਟਰੀ ਵਿੱਚ ਲੱਗੀ ਭਿਆਨਕ ਅੱਗ, ਚਾਰੇ ਪਾਸੇ ਹੋਇਆ ਕਾਲਾ ਧੂੰਆਂ
Published : Sep 25, 2025, 12:19 pm IST
Updated : Sep 25, 2025, 12:19 pm IST
SHARE ARTICLE
Jalandhar mattress factory Fire News in punjabi
Jalandhar mattress factory Fire News in punjabi

ਮੌਕੇ 'ਤੇ ਪਹੁੰਚੀਆਂ ਫ਼ਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ

Jalandhar mattress factory Fire News in punjabi:  ਕਪੂਰਥਲਾ ਦੇ ਜਲੰਧਰ ਰੋਡ 'ਤੇ ਸਥਿਤ ਇੱਕ ਗੱਦੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਅੱਗ ਇੰਨੀ ਭਿਆਨਕ ਹੈ ਕਿ ਕਾਲਾ ਧੂੰਆਂ ਲਗਭਗ 20 ਕਿਲੋਮੀਟਰ ਦੂਰ ਜਲੰਧਰ ਤੋਂ ਵੀ ਸਾਫ਼ ਦਿਖਾਈ ਦੇ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਫ਼ਾਇਰ ਬ੍ਰਿਗੇਡ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ, ਤਿੰਨ ਫ਼ਾਇਰ ਬ੍ਰਿਗੇਡ ਗੱਡੀਆਂ ਅਤੇ 10 ਲੋਕਾਂ ਦੀ ਟੀਮ ਦੋ ਘੰਟਿਆਂ ਤੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਦੀਪਕਰਨ ਸਿੰਘ ਵੀ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ।
ਫ਼ਾਇਰ ਬ੍ਰਿਗੇਡ ਦੇ ਅਨੁਸਾਰ, ਉਨ੍ਹਾਂ ਨੂੰ ਸਵੇਰੇ 8:25 ਵਜੇ ਰਿਪੋਰਟ ਮਿਲੀ ਕਿ ਨੂਰਪੁਰ ਦੋਨਾ ਪਿੰਡ ਵਿੱਚ ਇੱਕ ਗੱਦੇ ਦੀ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਫ਼ਾਇਰ ਅਫ਼ਸਰ ਗੁਰਪ੍ਰੀਤ ਸਿੰਘ ਦੀ ਟੀਮ ਸਵੇਰੇ 8:26 ਵਜੇ ਮੌਕੇ 'ਤੇ ਪਹੁੰਚੀ। ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

(For more news apart from “The custom of biscuits Sandhara punjab culture Special Article News, ” stay tuned to Rozana Spokesman.)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement