ਰੇਲ ਰੋਕੋ ਅੰਦੋਲਨ ਵਿਚ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Oct 25, 2020, 7:07 am IST
Updated : Oct 25, 2020, 7:07 am IST
SHARE ARTICLE
image
image

ਰੇਲ ਰੋਕੋ ਅੰਦੋਲਨ ਵਿਚ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸਰਾਏ ਅਮਾਨਤ ਖਾਂ, 24 ਅਕਤੂਬਰ (ਗੁਰਸ਼ਰਨ ਸਿੰਘ ਔਲਖ) : ਬੀਤੇ ਸ਼ੁੱਕਰਵਾਰ ਸ਼ਾਮ ਨੂੰ ਸਰਹੱਦੀ ਕਸਬਾ ਸਰਾਏ ਅਮਾਨਤ ਖਾਂ ਤੋਂ ਰੇਲ ਰੋਕੋ ਅੰਦੋਲਨ ਵਿੱਚ ਗਏ ਸਰਹੱਦੀ ਪਿੰਡ ਸ਼ੁੱਕਰਚੱਕ (ਚੀਮਾ) ਦੇ ਕਿਸਾਨ ਜੋਗਿੰਦਰ ਸਿੰਘ (60) ਦੀ ਦਿਲ ਦਾ ਦੌਰਾ ਪੈਣ ਕਾਰਨ ਰਾਤ ਕਰੀਬ 1:30 ਵਜੇ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਸ ਦੇ ਨਾਲ ਧਰਨੇ ਤੇ ਗਏ ਕਿਸਾਨ ਆਗੂ ਜਸਬੀਰ ਸਿੰਘ ਗੰਡੀਵਿੰਡ ਅਤੇ ਬਲਜੀਤ ਸਿੰਘ ਸਰਾਂ ਨੇ ਦੱਸਿਆ ਕਿ ਰਾਤ ਕਰੀਬ 1:30 ਵਜੇ ਉਸ ਨੇ ਉਨ੍ਹਾਂ ਨੂੰ ਕਿਹਾ ਕਿ ਮੈਨੂੰ ਘਬਰਾਹਟ ਹੋ ਰਹੀ ਹੈ ਤੇ ਜਦੋਂ ਤੱਕ ਉਹ ਪਿੰਡ ਬੁਟਾਰੀ ਤੋਂ ਕਿਸੇ ਡਾਕਟਰ ਨੂੰ ਲੈ ਕੇ ਅੰਦੋਲਨ ਵਿੱਚ ਵਾਪਸ ਪਹੁੰਚੇ ਤਾਂ ਕਿਸਾਨ ਜੋਗਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਕਿਸਾਨਾਂ ਦੀ ਮੋਤ ਦੇ ਜ਼ਿੰਮੇਵਾਰ ਸਰਕਾਰ ਨੂੰ ਠਹਿਰਾਉਂਦਿਆਂ ਕਿਹਾ ਕਿ ਸਰਕਾਰ ਨੂੰ ਪਤਾ ਹੈ ਕਿ ਕਿਸਾਨਾਂ ਵਲੋਂ ਪਿਛਲੇ ਲੰਮੇਂ ਸਮੇਂ ਤੋਂ ਕਿਸਾਨ ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਜੋ ਤਿੰਨ ਆਰÂਡੀਨੈਂਸ ਬਿੱਲ ਜੋ ਪਾਸ ਕੀਤੇ ਹਨ, ਨੂੰ ਰੱਦ ਕਰਵਾਉਣ ਲਈ ਲਗਾਤਾਰ ਰੇਲ ਪਟੜੀਆਂ, ਟੋਲ ਪਲਾਜ਼ਿਆਂ, ਰਿਲਾਇੰਸ ਪਟਰੌਲ ਪੰਪਾਂ ਤੇ ਧਰਨਿਆਂ ਤੇ ਬੈਠੇ ਹਨ ਤਾਂ ਸਰਕਾਰ ਵਲੋਂ ਧਰਨਿਆਂ ਵਾਲੀਆਂ ਜਗ੍ਹਾਵਾਂ ਤੇ ਮੈਡੀਕਲ ਟੀਮਾਂ ਨਿਯੁਕਤ ਕਿਉਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪਹਿimageimageਲਾਂ ਦੀ ਦੋ-ਤਿੰਨ ਕਿਸਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ ਪਰ ਫਿਰ ਵੀ ਸਰਕਾਰ ਨੇ ਇਸ ਸਬੰਧੀ ਕੋਈ ਕਦਮ ਨਹੀਂ ਚੁਕਿਆ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement