ਦੁਸਹਿਰੇ ਮੌਕੇ 1000 ਪਿੰਡਾਂ 'ਚ ਵੱਖਰਾ ਮਾਹੌਲ, ਕਾਰਪੋਰੇਟ ਕੰਪਨੀਆਂ ਦੇ ਪੁਤਲਿਆਂ ਦਾ ਦਹਿਨ
Published : Oct 25, 2020, 11:51 am IST
Updated : Oct 25, 2020, 11:51 am IST
SHARE ARTICLE
protest
protest

ਅੱਜ ਦੁਸਹਿਰੇ ਮੌਕੇ ਇਨ੍ਹਾਂ ਪੁਤਲਿਆਂ ਦਾ ਦਹਿਨ ਕੀਤਾ ਜਾਵੇਗਾ।

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਵੱਡੇ ਪੱਧਰ ਤੇ ਪ੍ਰਦਰਸ਼ਨ ਕਰ ਰਹੇ ਹਨ। ਬਿੱਲ ਲਾਗੂ ਹੋਣ ਤੋਂ ਬਾਅਦ ਹੀ ਕਿਸਾਨਾਂ ਨੇ ਵੱਖ ਵੱਖ ਥਾਵਾਂ ਤੇ ਜਿਵੇਂ -ਸੜਕਾਂ, ਰੇਲ ਪਟੜੀਆਂ 'ਤੇ ਟੋਲ ਪਲਾਜ਼ਿਆਂ 'ਤੇ ਧਰਨਾ ਲਗਾਇਆ ਹੈ। ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਮਾਲ, ਪੈਟਰੋਲ ਪੰਪ ਵੀ ਘੇਰੇ ਜਾ ਰਹੇ ਹਨ। ਅੱਜ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਇਸ ਵਾਰ ਕਿਸਾਨੀ ਸੰਘਰਸ਼ ਦਾ ਪੂਰਾ ਰੰਗ ਦੇਖਣ ਨੂੰ ਮਿਲੇਗਾ।

farmer

ਇਸ ਵਾਰ ਕਿਸਾਨਾਂ ਨੇ ਪਿੰਡਾਂ ਤੇ ਸ਼ਹਿਰਾਂ 'ਚ ਸੰਘਰਸ਼ ਨੂੰ ਦਰਸਾਉਂਦਾ ਦੁਸਹਿਰਾ ਮਨਾਉਣ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਕੀਤੀਆਂ ਗਈਆਂ ਹਨ। ਕਿਸਾਨਾਂ ਵੱਲੋਂ ਕੇਂਦਰ ਸਰਕਾਰ, ਕਾਰਪੋਰੇਟ ਕੰਪਨੀਆਂ ਦੇ 15-20 ਫੁੱਟ ਉੱਚੇ ਪੁਤਲੇ ਤਿਆਰ ਕੀਤੇ ਗਏ ਹਨ। ਅੱਜ ਦੁਸਹਿਰੇ ਮੌਕੇ ਇਨ੍ਹਾਂ ਪੁਤਲਿਆਂ ਦਾ ਦਹਿਨ ਕੀਤਾ ਜਾਵੇਗਾ।

farmers protest

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਨਾਲ-ਨਾਲ ਕਰੀਬ ਇਕ ਹਜ਼ਾਰ ਪਿੰਡਾਂ 'ਚ ਇਸੇ ਤਰ੍ਹਾਂ ਪੁਤਲੇ ਫੂਕੇ ਜਾਣਗੇ। ਬੇਸ਼ੱਕ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ 'ਚ ਕੇਂਦਰੀ ਖੇਤੀ ਕਾਨੂੰਨਾਂ ਨੂੰ ਨਕਾਰਦਿਆਂ ਖੇਤੀ ਬਿੱਲ ਪਾਸ ਕਰ ਦਿੱਤੇ ਹਨ। ਪਰ ਕਿਸਾਨਾਂ ਨੇ ਇਸ ਦੇ ਬਾਵਜੂਦ ਅਜੇ ਵੀ ਆਪਣਾ ਸੰਘਰਸ਼ ਨਹੀਂ ਖਤਮ ਕੀਤਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement