ਜੰਮੂ-ਕਸ਼ਮੀਰ 'ਚ ਸਿੱਖਾਂ ਨੂੰ ਜਲਦ ਮਿਲੇਗਾ ਘੱਟ ਗਿਣਤੀ ਦਾ ਦਰਜਾ : ਹਰਦੀਪ ਸਿੰਘ ਪੁਰੀ
Published : Oct 25, 2020, 7:13 am IST
Updated : Oct 25, 2020, 7:13 am IST
SHARE ARTICLE
image
image

ਜੰਮੂ-ਕਸ਼ਮੀਰ 'ਚ ਸਿੱਖਾਂ ਨੂੰ ਜਲਦ ਮਿਲੇਗਾ ਘੱਟ ਗਿਣਤੀ ਦਾ ਦਰਜਾ : ਹਰਦੀਪ ਸਿੰਘ ਪੁਰੀ

ਸੀ.ਈ.ਓ. ਬਲਦੇਵ ਸਿੰਘ ਨੇ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
 

ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਜੰਮੂ-ਕਸ਼ਮੀਰ ਦੇ ਸਿੱਖਾਂ ਨੂੰ ਜਲਦ ਹੀ ਘੱਟ ਗਿਣਤੀ ਦਾ ਦਰਜਾ ਮਿਲੇਗਾ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਵਿਸ਼ਵਾਸ ਦਿਵਾਇਆ ਹੈ। ਇਹ ਜਾਣਕਾਰੀ ਪੀਕਸ ਸ੍ਰੀ ਨਗਰ ਦੇ ਸੀ.ਈ.ਓ. ਬਲਦੇਵ ਸਿੰਘ ਨੇ ਦਿਤੀ। ਉਨ੍ਹਾਂ ਦਸਿਆ ਕਿ ਉਹ ਅੱਜ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਮਿਲੇ ਅਤੇ ਉਨ੍ਹਾਂ ਤੋਂ ਇਹ ਮੰਗ ਕੀਤੀ ਗਈ ਕਿ ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਸੂਬੇ ਦੀਆਂ ਭਾਸ਼ਾਵਾਂ ਵਿਚ ਪਵਾਇਆ ਜਾਵੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਸੂਬੇ ਦੀਆਂ ਭਾਸ਼ਾਵਾਂ 'ਚੋਂ ਬਾਹਰ ਕੱਢ ਦਿਤਾ ਸੀ।
ਬਲਦੇਵ ਸਿੰਘ ਨੇ ਦਸਿਆ ਕਿ ਉਨ੍ਹਾਂ ਇਹ ਮੰਗ ਕੀਤੀ ਕਿ ਜੰਮੂ-ਕਸ਼ਮੀਰ ਵਿਚ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜਾ ਦਿਤਾ ਜਾਵੇ ਅਤੇ ਸ. ਪੁਰੀ ਨੇ ਉਸੇ ਵੇਲੇ ਗ੍ਰਹਿ ਸਕੱਤਰ ਨੂੰ ਫ਼ੋਨ ਕਰ ਕੇ ਕਿਹਾ ਕਿ ਇਸ ਸਬੰਧੀ ਜਲਦ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸ. ਪੁਰੀ ਨੂੰ ਇਹ ਵੀ ਕਿਹਾ ਕਿ ਦੇਸ਼ ਦੀ ਵੰਡ ਸਮੇਂ ਹਜ਼ਾਰਾਂ ਸਿੱਖ ਜੰਮੂ ਕਸ਼ਮੀਰ ਦੇ ਸ਼ਹੀਦ ਹੋਏ ਹਨ ਪਰ ਸਿੱਖਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਬਲਦੇਵ ਸਿੰਘ ਨੇ ਅਪਣੀਆਂ ਮੰਗਾਂ ਵਿਚ ਸਿੱਖਾਂ ਨੂੰ ਸਰਕਾਰੀ ਨੌਕਰੀਆਂ 'ਚ ਰਾਖਵਾਂਕਰਨ ਦੇਣ ਬਾਰੇ ਅਤੇ ਵੰਡ ਤੋਂ ਪਹਿਲਾਂ ਜੋ ਦੋ ਸੀਟਾਂ ਬਾਰਾਮੂਲਾ ਤੇ ਤਰਾਲ ਸਿੱਖਾਂ ਲਈ ਰਾਖਵੀਆਂ ਸਨ, ਉਨ੍ਹਾਂ ਨੂੰ ਮੁੜ ਸਿੱਖਾਂ ਲਈ ਰਾਖਵਾਂ ਕੀਤਾ ਜਾਵੇ। ਇਸ ਮੌਕੇ ਹਰਦੀਪ ਸਿੰਘ ਪੁਰੀ ਨੇ ਬਲਦੇਵ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੀ ਹੱਲ ਕਢਿਆ ਜਾਵੇਗਾ।

imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement