ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਮੌਤ
Published : Oct 25, 2021, 2:02 pm IST
Updated : Oct 25, 2021, 2:02 pm IST
SHARE ARTICLE
Tragic accident in Jalandhar
Tragic accident in Jalandhar

ਤਿੰਨ ਲੋਕ ਗੰਭੀਰ ਜ਼ਖਮੀ

 

ਜਲੰਧਰ: ਕਰਵਾ ਚੌਥ ਦੇ ਦਿਨ ਸ਼ਹਿਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ। ਦਰਅਸਲ, ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ  ਦੇਰ ਰਾਤ ਇੱਕ ਤੇਜ਼ ਰਫਤਾਰ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ।

 

AccidentAccident

 

ਇਸ ਹਾਦਸੇ 'ਚ ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਹੋਰ ਜ਼ਖਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Tragic accidentTragic accident

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਸਾਰੇ ਮੈਂਬਰ ਕਾਰ ਵਿਚ ਸਵਾਰ ਟਾਂਡਾ ਤੋਂ ਆਪਣੇ ਕਿਸੇ ਨਿੱਜੀ ਕੰਮਕਾਰ ਉਪਰੰਤ ਵਾਪਸ ਜਲੰਧਰ ਆਪਣੇ ਘਰ ਨੂੰ ਆ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਕਾਰ ਕਿਸੇ ਅਣਪਛਾਤੇ ਵਾਹਨ ਦੇ ਪਿੱਛੇ ਜ਼ੋਰ ਨਾਲ ਟਕਰਾਰ ਗਈ।

 

 

Tragic accident in JalandharTragic accident in Jalandhar

ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਅਤੇ ਲਾਸ਼ਾਂ ਪੋਸਟਮਾਰਟਮ ਲਈ ਭੇਜਿਆ। ਜ਼ਖ਼ਮੀਆਂ ਨੂੰ ਵੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement