ਬਠਿੰਡਾ: ਪੁਲਿਸ ਨੇ 3 ਕਿਲੋ ਹੈਰੋਇਨ ਸਮੇਤ 3 ਮੁਲਜ਼ਮ ਕੀਤੇ ਗ੍ਰਿਫਤਾਰ
Published : Oct 25, 2022, 10:19 am IST
Updated : Oct 25, 2022, 10:19 am IST
SHARE ARTICLE
 Bathinda: Police arrested 3 accused along with 3 kg of heroin
Bathinda: Police arrested 3 accused along with 3 kg of heroin

ਪੁਲ‌ਿਸ ਵੱਲੋਂ ਪੰਜਾਬ ਹਰਿਆਣਾ ਅਤੇ ਰਾਜਸਥਾਨ ਨੂੰ ਜੋੜਨ ਵਾਲੀ ਬਠਿੰਡਾ ਡੱਬਵਾਲੀ ਸੜਕ ਦੇ ਇੰਟਰ ਸਟੇਟ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ

 

ਬਠਿੰਡਾ: ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਬਠਿੰਡਾ ਪੁਲ‌ਿਸ ਵੱਲੋਂ ਲਗਾਏ ਗਏ ਇੰਟਰਸਟੇਟ ਨਾਕੇ ’ਤੇ ਪੁਲ‌ਿਸ ਚੌਂਕੀ ਪਥਰਾਲਾ ਵੱਲੋਂ ਤਿੰਨ ਨੌਜਵਾਨਾਂ ਤੋਂ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਸਕਾਰਪੀਓ ਸਵਾਰ ਇਹ 3 ਨੌਜਵਾਨ ਪੰਜਾਬ ਦੇ ਹੁਸ਼ਿਆਰਪੁਰ, ਤਰਨਤਾਰਨ ਅਤੇ ਜੰਮੂ ਅਤੇ ਕਸ਼ਮੀਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਅਤੇ ਬਠਿੰਡਾ ਪੁਲਿਸ ਵੱਲੋਂ ਹੈਰੋਇਨ ਦੀ ਇਹ ਪਹਿਲੀ ਵੱਡੀ ਰਿਕਵਰੀ ਹੈ। ਪੁਲ‌ਿਸ ਨੇ ਤਿੰਨੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਖਿਲਾਫ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ  ਹੈ।

ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲ‌ਿਸ ਵੱਲੋਂ ਪੰਜਾਬ ਹਰਿਆਣਾ ਅਤੇ ਰਾਜਸਥਾਨ ਨੂੰ ਜੋੜਨ ਵਾਲੀ ਬਠਿੰਡਾ ਡੱਬਵਾਲੀ ਸੜਕ ਦੇ ਇੰਟਰ ਸਟੇਟ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ, ਇਸ ਦੌਰਾਨ ਇਨ੍ਹਾਂ ਨੌਜਵਾਨਾਂ ਨੂੰ ਗੱਡੀ ਵਿੱਚੋਂ ਤਿੰਨ ਕ‌ਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement