ਪੰਜਾਬ ਸਰਕਾਰ ਵਲੋਂ ਕਰਵਾਇਆ ਜਾਵੇਗਾ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ 
Published : Oct 25, 2022, 8:12 am IST
Updated : Oct 25, 2022, 8:12 am IST
SHARE ARTICLE
Dr. Baljit Kaur
Dr. Baljit Kaur

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਹੋਣਗੇ ਸ਼ਾਮਲ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਖ-ਵੱਖ ਜਿਲਿਆਂ ਵਿਚ ਲਿੰਗ ਆਧਾਰਤ ਹਿੰਸਾ ਅਤੇ ਹੋਰਨਾਂ ਨਾਜ਼ੁਕ ਵਿਸ਼ਿਆਂ ’ਤੇ ਜਾਗਰੂਕਤਾ ਵਰਕਸ਼ਾਪਾਂ ਅਤੇ ਟਰੇਨਿੰਗ ਪ੍ਰੋਗਰਾਮ ਕਰਵਾਉਣ ਉਪਰੰਤ 27 ਅਕਤੂਬਰ ਨੂੰ ਜਲੰਧਰ ਵਿਖੇ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ ਕਰਾਇਆ ਜਾ ਰਿਹਾ ਹੈ।
ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਸ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜ ਕੇ ਲੋਕਾਂ ਨੂੰ ਲਿੰਗ ਆਧਾਰਤ ਹਿੰਸਾ ਦੇ ਨਾਲ-ਨਾਲ ਘਰੇਲੂ ਹਿੰਸਾ, ਦਾਜ ਦੀ ਸਮੱਸਿਆ, ਪੋਕਸੋ ਅਤੇ ਬਾਲ ਵਿਆਹ ਐਕਟ ਆਦਿ ਵਿਸ਼ਿਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਹੋਣ ਦਾ ਸੁਨੇਹਾ ਦੇਣਗੇ ਤਾਂ ਜੋ ਸਮਾਜਿਕ ਬੁਰਾਈਆਂ ਨੂੰ ਠੱਲ ਪਾਉਣ ਵਿਚ ਸਰਗਰਮ ਭੂਮਿਕਾ ਨਿਭਾਈ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਪੱਧਰੀ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਜਿਲਿਆਂ ਵਿਚ ਟਰੇਨਿੰਗ ਪ੍ਰੋਗਰਾਮ ਅਤੇ ਵਰਕਸ਼ਾਪਾਂ ਕਰਵਾਈਆਂ ਜਾ ਚੁੱਕੀਆਂ ਹਨ।  ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ‘ਵਨ ਸਟਾਪ ਸੈਂਟਰਾਂ’ ਦੇ ਸਟਾਫ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਲਿੰਗ ਆਧਾਰਤ ਹਿੰਸਾ, ਇਸਨੂੰ ਅਸਰਦਾਰ ਢੰਗ ਨਾਲ ਰੋਕਣ ਲਈ ਮੌਜੂਦਾ ਕਾਨੂੰਨ ਵਿਵਸਥਾਵਾਂ ਘਰੇਲੂ ਹਿੰਸਾ ਐਕਟ, ਦਾਜ ਰੋਕੂ ਐਕਟ, ਪੋਕਸੋ, ਆਨਲਾਈਨ ਗਾਲੀ ਗਲੋਚ, ਜੁਰਮ ਕਾਨੂੰਨ ਸੋਧ ਐਕਟ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਵਨ ਸਟਾਪ ਸੈਂਟਰਾਂ ਵਿਚ ਅਜਿਹੇ ਮਾਮਲਿਆਂ ਤੋਂ ਪੀੜਤ ਵਿਅਕਤੀਆਂ ਲਈ ਪੰਜਾਬ ਸਰਕਾਰ ਵਲੋਂ ਉਪਲੱਬਧ ਸਹੂਲਤਾਂ ਬਾਰੇ ਜਾਣਕਾਰੀ ਵੀ ਸੂਬੇ ਦੇ ਹਰ ਖੇਤਰ ਵਿਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦਾ  ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਅਤੇ ਸੈਂਟਰਾਂ ਦੇ ਸਟਾਫ ਨੂੰ ਤਾਕੀਦ ਕੀਤੀ ਗਈ ਕਿ ਉਹ ਲਿੰਗ ਆਧਾਰਤ ਹਿੰਸਾ ਦੇ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ।

ਜ਼ਿਕਰਯੋਗ ਹੈ ਕਿ ਜ਼ਿਲ੍ਹਿਆਂ ਵਿਚ ਵਨ ਸਟਾਪ ਸੈਂਟਰਾਂ ਦੀ ਟਰੇਨਿੰਗ ਅਤੇ ਸਮਰੱਥਾ ’ਚ ਵਾਧਾ ਕਰਨ ਅਤੇ ਕੋਵਿਡ-19 ਰਿਕਵਰੀ ਵਿਸ਼ਿਆਂ ’ਤੇ ਆਧਾਰਤ ਇਹ ਵਰਕਸ਼ਾਪਾਂ ਅਤੇ ਟਰੇਨਿੰਗ ਪ੍ਰੋਗਰਾਮ 28 ਸਤੰਬਰ ਨੂੰ ਅੰਮ੍ਰਿਤਸਰ ਤੇ ਤਰਨਤਾਰਨ, 30 ਸਤੰਬਰ ਨੂੰ ਗੁਰਦਾਸਪੁਰ ਅਤੇ ਪਠਾਨਕੋਟ, 1 ਅਕਤੂਬਰ ਨੂੰ ਜਲੰਧਰ, ਐਸ.ਬੀ.ਐਸ. ਨਗਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਕਰਵਾਏ ਗਏ ਸਨ। ਇਸੇ ਤਰ੍ਹਾਂ ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿਖੇ 3 ਅਕਤੂਬਰ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਵਿਖੇ 12 ਅਕਤੂਬਰ, ਸੰਗਰੂਰ, ਮਲੇਰਕੋਟਲਾ ਤੇ ਬਰਨਾਲਾ ਵਿਖੇ 17 ਅਕਤੂਬਰ ਅਤੇ ਐਸ.ਏ.ਐਸ. ਨਗਰ, ਪਟਿਆਲਾ, ਰੂਪ ਨਗਰ ਅਤੇ ਫਤਹਿਗੜ੍ਹ ਸਾਹਿਬ ਵਿਖੇ 19 ਅਕਤੂਬਰ ਨੂੰ ਕਰਵਾਏ ਗਏ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement