ਦੋਪਹੀਆ ਵਾਹਨ ਚੁੱਕਣ ਵਾਲਿਆਂ ਦਾ ਪਰਦਾਫਾਸ਼, 2 ਗ੍ਰਿਫ਼ਤਾਰ 
Published : Oct 25, 2022, 6:20 pm IST
Updated : Oct 25, 2022, 6:20 pm IST
SHARE ARTICLE
File Photo
File Photo

7 ਮੋਟਰਸਾਈਕਲ, 2 ਐਕਟਿਵਾ ਅਤੇ 6 ਖੋਹ/ਚੋਰੀ ਕੀਤੇ ਮੋਬਾਈਲ ਫ਼ੋਨ ਬਰਾਮਦ

 

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਥਾਣਾ ਚਾਟੀਵਿੰਡ ਦੇ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਕਿਸੇ ਗੁਪਤ ਸੂਤਰ ਤੋਂ ਇਹ ਖ਼ਬਰ ਮਿਲੀ ਕਿ ਲਵਪ੍ਰੀਤ ਸਿੰਘ ਪੁੱਤਰ ਰਣਜੋਧ ਸਿੰਘ ਵਾਸੀ ਮਕਾਨ ਨੰ. 7, ਦਸ਼ਮੇਸ਼ ਐਵੀਨਿਊ,ਫੋਕਲ ਪੁਆਇੰਟ, ਅੰਮ੍ਰਿਤਸਰ ਚੋਰੀ ਦੇ ਮੋਟਰਸਾਈਕਲ ਵੇਚਣ ਦਾ ਕੰਮ ਕਰਦਾ ਹੈ।
ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਚੋਰੀ ਦੇ 5 ਮੋਟਰਸਾਈਕਲ, 2 ਐਕਟਿਵਾ ਤੇ ਮੋਬਾਇਲ ਫੋਨ ਬਰਾਮਦ ਕੀਤੇ। ਮਿਤੀ 22/10/2002 ਨੂੰ ਥਾਣਾ ਚਾਟੀਵਿੰਡ ਵਿਖੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲਵਪ੍ਰੀਤ ਸਿੰਘ ਖਿਲਾਫ਼ ਪਹਿਲਾਂ ਵੀ ਬਾਈਕ ਚੋਰੀ ਦਾ ਮਾਮਲਾ ਦਰਜ ਹੈ ਤੇ ਉਹ ਜ਼ਮਾਨਤ 'ਤੇ ਬਾਹਰ ਸੀ। ਇਸ ਮੁਕੱਦਮੇ ਦੀ ਅਗਲੇਰੀ ਤਫ਼ਤੀਸ਼ ਦੌਰਾਨ ਇਕ ਹੋਰ ਮੁਲਜ਼ਮ ਲਾਲਜੀਤ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਭਗਤਪੁਰਾ ਜੋ ਕਿ ਲਵਪ੍ਰੀਤ ਸਿੰਘ ਦਾ ਸਾਥੀ ਵੀ ਹੈ, ਉਸ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਮਿਤੀ 24.10.2022 ਨੂੰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 2 ਮੋਟਰਸਾਈਕਲ ਬਰਾਮਦ ਕੀਤੇ ਹਨ।

ਮੁਲਜ਼ਮ ਲਾਲਜੀਤ ਸਿੰਘ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਆਬਕਾਰੀ ਤੇ ਐਨ.ਡੀ.ਪੀ.ਐਸ ਐਕਟ ਦੇ ਮੁਕੱਦਮੇ ਦਰਜ ਹਨ। ਲਾਲਜੀਤ ਸਿੰਘ ਵੀ ਜ਼ਮਾਨਤ 'ਤੇ ਰਿਹਾਅ ਸੀ। ਪੁਲਿਸ ਨੇ ਹੁਣ ਤੱਕ ਕੁੱਲ 7 ਮੋਟਰਸਾਈਕਲ, 2 ਐਕਟਿਵਾ ਤੇ 6 ਮੋਬਾਈਲ ਫੋਨ ਗ੍ਰਿਫਤਾਰ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਹਨ। ਇਨ੍ਹਾਂ ਪਾਸੋਂ ਹੋਰ ਵਾਹਨ ਬਰਾਮਦ ਕਰਨ ਅਤੇ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਜਾਂਚ ਕੀਤੀ ਜਾ ਰਹੀ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement