Punjab News: ਅੰਮ੍ਰਿਤਸਰ ’ਚ 3 ਨੌਜਵਾਨਾਂ ਦੀ ਸ਼ੱਕੀ ਹਾਲਾਤ ’ਚ ਮੌਤ
Published : Oct 25, 2024, 3:31 pm IST
Updated : Oct 25, 2024, 3:31 pm IST
SHARE ARTICLE
3 youths died under suspicious circumstances in Amritsar
3 youths died under suspicious circumstances in Amritsar

Punjab News: ਪਰਿਵਾਰ ਨੇ ਜਤਾਈਆ ਸ਼ੱਕ ਕਿ ਉਹਨਾਂ ਦੇ ਬੱਚਿਆਂ ਦਾ ਕੀਤਾ ਗਿਆ ਕਤਲ

 

Punjab News: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ’ਤੇ ਦੇਰ ਰਾਤ ਇੱਕ ਮੋਟਰਸਾਈਕਲ ਅਤੇ ਸਕੋਰਪੀਓ ਦੀ ਭਿਆਨਕ ਟੱਕਰ ਹੋਈ ਜਿਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਭੇਦ ਭਰੇ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 

ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਵਿੱਚ ਭੇਜਿਆ ਗਿਆ ਹੈ। ਉੱਥੇ ਹੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਉਹਨਾਂ ਦੇ ਬੱਚਿਆਂ ਦੀ ਐਕਸੀਡੈਂਟ ਨਾਲ ਮੌਤ ਨਹੀਂ ਹੋਈ, ਸਗੋਂ ਉਹਨਾਂ ਦਾ ਕਤਲ ਕੀਤਾ ਗਿਆ ਹੈ।

 ਨੌਜਵਾਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਵੀ ਮਿਲ ਰਹੀਆਂ ਸਨ। ਜਿਸ ਨੂੰ ਲੈ ਕੇ ਉਹਨਾਂ ਨੂੰ ਸ਼ੱਕ ਹੈ ਕਿ ਧਮਕੀਆਂ ਦੇਣ ਵਾਲੇ ਲੋਕਾਂ ਵੱਲੋਂ ਹੀ ਉਹਨਾਂ ਦੇ ਬੱਚਿਆਂ ਨੂੰ ਮਾਰਿਆ ਗਿਆ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਦੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾਣ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਦੇ ਮੌਤ ਦਾ ਅਸਲ ਕਾਰਨ ਕੀ ਸੀ। 

ਉੱਥੇ ਹੀ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ, ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਫਿਲਹਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement