Punjab Weather Update : ਕਦੇ ਗਰਮੀ ਕਦੇ ਠੰਢ, ਪੰਜਾਬ ਦੇ ਤਾਪਮਾਨ ਦਾ ਨਹੀਂ ਲੱਗ ਰਿਹਾ ਪਤਾ, AQI 300 ਤੋਂ ਹੋਇਆ ਪਾਰ
Published : Oct 25, 2024, 9:49 am IST
Updated : Oct 25, 2024, 9:49 am IST
SHARE ARTICLE
Punjab Weather Update News
Punjab Weather Update News

Punjab Weather Update : ਪੰਜਾਬ-ਚੰਡੀਗੜ੍ਹ 'ਚ ਆਮ ਨਾਲੋਂ 2 ਡਿਗਰੀ ਵੱਧ ਗਰਮੀ

Punjab Weather Update News: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ 'ਚ ਪਿਛਲੇ 24 ਘੰਟਿਆਂ ਦੌਰਾਨ ਕੋਈ ਖਾਸ ਬਦਲਾਅ ਨਹੀਂ ਆਇਆ। ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ। ਪਰ ਪ੍ਰਦੂਸ਼ਣ ਦਾ ਵਧਦਾ ਪੱਧਰ ਲੋਕਾਂ ਨੂੰ ਪ੍ਰੇਸ਼ਾਨ ਕਰੇਗਾ।

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 16 ਫੀਸਦੀ ਕਮੀ ਆਈ ਹੈ। ਪਰ ਪਿਛਲੇ 24 ਘੰਟਿਆਂ ਵਿੱਚ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਪ੍ਰਦੂਸ਼ਣ ਦਾ ਪੱਧਰ 300 ਨੂੰ ਪਾਰ ਕਰ ਗਿਆ ਹੈ।

ਇਸ ਸਮੇਂ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਦਾ ਪ੍ਰਦੂਸ਼ਣ ਪੱਧਰ ਯੈਲੋ ਜ਼ੋਨ ਵਿੱਚ ਹੈ। ਜਦੋਂ ਕਿ ਮੰਡੀ ਗੋਬਿੰਦਗੜ੍ਹ ਵਿੱਚ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 226 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੀਰਵਾਰ ਨੂੰ ਸ਼ਾਮ 6 ਵਜੇ ਇੱਥੇ AQI 322 ਦਰਜ ਕੀਤਾ ਗਿਆ।

ਪੰਜਾਬ ਵਿੱਚ ਹੁਣ ਤੱਕ ਖੇਤਾਂ ਨੂੰ ਅੱਗ ਲੱਗਣ ਦੀਆਂ 1,638 ਘਟਨਾਵਾਂ ਦਰਜ ਹੋ ਚੁੱਕੀਆਂ ਹਨ, ਜੋ ਪਿਛਲੇ ਸਾਲ ਨਾਲੋਂ 16 ਫੀਸਦੀ ਘੱਟ ਹਨ। ਪਿਛਲੇ ਸਾਲ 23 ਅਕਤੂਬਰ ਤੱਕ ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ 1,946 ਘਟਨਾਵਾਂ ਵਾਪਰੀਆਂ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement